ਕਿਸਾਨ ਕਨਵੈਨਸ਼ਨ ਦੌਰਾਨ ਸੰਘਰਸ਼ ਦੀ ਰੂਪ-ਰੇਖਾ ਬਾਰੇ ਦਿੱਤੀ ਜਾਣਕਾਰੀ
ਸ੍ਰੀ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ‘ਚ ਕਨਵੈਨਸ਼ਨ ਕਰਕੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ‘ਚ ਕਿਸਾਨੀ ਹਿੱਤਾਂ ਲਈ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 4 ਜੁਲਾਈ ਨੂੰ ਗਾਜ਼ੀਆਬਾਦ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲਿਆਂ ਮੁਤਾਬਕ 30 ਜੁਲਾਈ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ ਤੇ ਇਸ ਮਗਰੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ‘ਚ 4 ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ।
ਇਸ ਮਗਰੋਂ 14 ਅਗਸਤ ਤੱਕ ਦੇਸ਼ ਭਰ ‘ਚ ਇਕੱਠ ਕਰਕੇ ਲੋਕਾਂ ਨੂੰ ਅਗਨੀਪਥ ਯੋਜਨਾ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾਵੇਗਾ ਤੇ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਦੀ ਮੰਗ ਸਬੰਧੀ ਲਖੀਮਪੁਰ ਖੀਰੀ ਵਿੱਚ 75 ਘੰਟਿਆਂ ਲਈ ਧਰਨਾ ਦਿੱਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੇ ਮੁੱਦੇ ‘ਤੇ ਬਣਾਈ ਗਈ ਕਮੇਟੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਕਮੇਟੀ ਬਿਲੁਕਲ ਬੇਅਰਥ ਹੈ ਕਿਉਂਕਿ ਪੰਜਾਬ, ਹਰਿਆਣਾ ਤੇ ਯੂਪੀ ਦੇ ਕਿਸਾਨ ਆਗੂਆਂ ਤੇ ਖੇਤੀ ਮਾਹਿਰਾਂ ਨੂੰ ਕਮੇਟੀ ‘ਚ ਲੈਣ ਦੀ ਥਾਂ ਉਨ੍ਹਾਂ 26 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਭਾਜਪਾ, ਆਰਐੱਸਐੱਸ, ਡਬਲਿਊਟੀਓ ਪੱਖੀ ਹੋਣ ਕਰਕੇ ਪਹਿਲਾਂ ਹੀ ਖੇਤੀ ਕਾਨੂੰਨਾਂ ਦੀ ਹਮਾਇਤ ‘ਚ ਡਟੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਮੇਟੀ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਏਕਤਾ ਕਾਇਮ ਰੱਖੀ ਜਾਵੇ ਤਾਂ ਜੋ ਸਰਕਾਰ ਨੂੰ ਕਿਸਾਨ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕੀਤਾ ਜਾ ਸਕੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …