Breaking News
Home / ਪੰਜਾਬ / ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼

ਭ੍ਰਿਸ਼ਟਾਚਾਰ ਦੇ ਆਰੋਪ ‘ਚ ਅਹੁਦੇ ਤੋਂ ਕੀਤਾ ਗਿਆ ਸੀ ਬਰਖਾਸਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਚੋਂ ਬਰਖਾਸਤ ਕੀਤੇ ਗਏ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਖਿਲਾਫ਼ ਚਾਰਜਸ਼ੀਟ ਪੇਸ਼ ਕਰ ਦਿੱਤੀ ਗਈ ਹੈ। ਧਿਆਨ ਰਹੇ ਕਿ ਦੋ ਮਹੀਨੇ ਪਹਿਲਾਂ ਡਾ. ਵਿਜੇ ਸਿੰਗਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਤੇਜੀ ਦਿਖਾਉਂਦੇ ਹੋਏ ਇਹ ਕਾਰਵਾਈ ਕੀਤੀ ਹੈ। ਫਿਲਹਾਲ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ਼ ਇਹ ਚਾਰਜਸ਼ੀਟ ਪੇਸ਼ ਕੀਤੀ ਗਈ ਹੈ ਕਿਉਂਕਿ ਵਿਜੇ ਸਿੰਗਲਾ ਇਸ ਸਮੇਂ ਜ਼ਮਾਨਤ ‘ਤੇ ਹਨ। ਡਾ. ਵਿਜੇ ਸਿੰਗਲਾ ਮਾਨਸਾ ‘ਚ ਇਕ ਵਿਧਾਇਕ ਹੋਣ ਦੇ ਨਾਤੇ ਲਗਾਤਾਰ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋ ਰਹੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਰਹਿੰਦਿਆਂ ਵਿਭਾਗ ਦੇ ਟੈਂਡਰਾਂ ਸਮੇਤ ਹਰ ਕੰਮ ਵਿਚੋਂ 1 ਫੀਸਦੀ ਕਮਿਸ਼ਨ ਮੰਗਣ ਦੇ ਆਰੋਪ ਵਿਚ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤ ਸਿਹਤ ਵਿਭਾਗ ਦੇ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਕੀਤੀ ਸੀ, ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਮੁੱਖ ਮੰਤਰੀ ਨੂੰ ਭੇਜੀ ਗਈ ਸੀ।

 

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …