ਡਰੱਗ ਮਾਮਲੇ ’ਚ ਪਟਿਆਲਾ ਦੀ ਜੇਲ੍ਹ ’ਚ ਬੰਦ ਹੈ ਮਜੀਠੀਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਦੋਵੇਂ ਪੱਖਾਂ ਦੇ ਵਕੀਲਾਂ ਵਿਚਕਾਰ ਬਹਿਸ ਹੋਈ। ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਸਿਆਸੀ ਰੰਜਿਸ਼ ਦੇ ਤਹਿਤ ਉਨ੍ਹਾਂ ਨੂੰ ਇਸ ਕੇਸ ਵਿਚ ਫਸਾਇਆ ਗਿਆ ਹੈ। ਬਹਿਸ ਪੂਰੀ ਹੋਣ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਣ ਦੀ ਗੱਲ ਕਹੀ। ਜ਼ਿਕਰਯੋਗ ਹੈ ਕਿ ਮਜੀਠੀਆ ਖਿਲਾਫ ਡਰੱਗ ਦੇ ਮਾਮਲੇ ਵਿਚ ਕੇਸ ਦਰਜ ਹੈ ਅਤੇ ਉਹ 24 ਫਰਵਰੀ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ। ਹਾਈਕੋਰਟ ਦੀ ਡਬਲ ਬੈਂਚ ਮਜੀਠੀਆ ਦੇ ਕੇਸ ਦੀ ਸੁਣਵਾਈ ਕਰ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਵੀ ਹਾਈਕੋਰਟ ਵਿਚ ਮੌਜੂਦ ਰਹੇ। ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਦੋ ਜੱਜ ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਖੁਦ ਨੂੰ ਵੱਖ ਕਰ ਚੁੱਕੇ ਹਨ।