ਕਿਹਾ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਭਗਤ ਪੂਰਨ ਸਿੰਘ ਦੇ ਨਾਮ ’ਤੇ ਹੋਵੇਗਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਪੂਰਨ ਸਿੰਘ ਜੀ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦੇ ਹੋਏ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂਅ ਭਗਤ ਪੂਰਨ ਸਿੰਘ ਜੀ ਦੇ ਨਾਮ ’ਤੇ ਹੋਵੇਗਾ। ਜਿਸ ਸਬੰਧੀ ਮਨਜ਼ੂਰੀ ਵਿਭਾਗ ਨੂੰ ਦੇ ਦਿੱਤੀ ਗਈ ਹੈ। ਇਸੇ ਦੌਰਾਨ ਭਗਵੰਤ ਮਾਨ ਵਲੋਂ ਪੰਜਾਬ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਵੀ ਅਹਿਮ ਮੀਟਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਾਲ ਹੀ ਸੜਕਾਂ ਦੀ ਚੌੜਾਈ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਸੜਕਾਂ ਦੇ ਕਿਨਾਰੇ 2 ਲੱਖ ਬੂਟੇ ਲਗਾਉਣ ਦਾ ਟੀਚਾ ਜਲਦ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਹੈ।