ਨਸ਼ਾ ਤਸਕਰ ਕੋਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦਾ ਆਰੋਪ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪੰਜਾਬ ਪੁਲਿਸ ਨੇ ਵਿਭਾਗ ਵਿਚ ਭਿ੍ਰਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤਹਿਤ ਸਬ ਇੰਸਪੈਕਟਰ ਨੂੰ ਨਸ਼ਾ ਤਸਕਰ ਕੋਲੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਆਰੋਪ ਹੇਠ ਗਿ੍ਰਫ਼ਤਾਰ ਕੀਤਾ ਹੈ। ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ। ਗਿ੍ਰਫਤਾਰ ਕੀਤੇ ਗਏ ਸਬ ਇੰਸਪੈਕਟਰ ਦੀ ਸ਼ਨਾਖਤ ਨਰਿੰਦਰ ਸਿੰਘ ਵਜੋਂ ਹੋਈ ਹੈ। ਉਹ ਅੰਮਿ੍ਰਤਸਰ ’ਚ ਪੈਂਦੇ ਥਾਣਾ ਲੋਪੋਕੇ ਵਿੱਚ ਵਧੀਕ ਐੱਸਐੱਚਓ ਵਜੋਂ ਤਾਇਨਾਤ ਸੀ। ਐੱਸਟੀਐੱਫ ਨੇ ਕਥਿਤ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਸਬ ਇੰਸਪੈਕਟਰ ਦਾ ਨਾਂ ਉਸ ਵੇਲੇ ਸਾਹਮਣੇ ਆਇਆ ਸੀ, ਜਦੋਂ ਪੁਲਿਸ ਨੇ ਇਕ ਨਸ਼ਾ ਤਸਕਰ ਤੇ ਉਸਦੇ ਸਾਥੀ ਨੂੰ ਹੈਰੋਇਨ ਸਮੇਤ ਗਿ੍ਰਫ਼ਤਾਰ ਕੀਤਾ ਸੀ। ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਸਬ ਇੰਸਪੈਕਰ ਨਰਿੰਦਰ ਸਿੰਘ ਨੂੰ ਗਿ੍ਰਫਤਾਰ ਕਰਨ ਦੀ ਪੁਸ਼ਟੀ ਵੀ ਕੀਤੀ ਹੈ।