ਪੀਵੀ ਸਿੰਧੂ ਅਤੇ ਮਨਪ੍ਰੀਤ ਸਿੰਘ ਨੇ ਭਾਰਤੀ ਦਲ ਦੀ ਕੀਤੀ ਅਗਵਾਈ
ਬਰਮਿੰਘਮ/ਬਿੳੂਰੋ ਨਿੳੂਜ਼
ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਰਮਿੰਘਮ ਵਿਚ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ ਸੰਗੀਤਕਾਰ ਰੰਜਨਾ ਘਟਕ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ। ਇਸ ਦੌਰਾਨ ਲਾਲ, ਚਿੱਟੇ ਅਤੇ ਨੀਲੇ ਰੰਗਾਂ ਦੀਆਂ 70 ਕਾਰਾਂ ਨੇ ਮਿਲ ਕੇ ਬਿ੍ਰਟਿਸ਼ ਝੰਡਾ ‘ਯੂਨੀਅਨ ਜੈਕ’ ਬਣਾਇਆ। ਰਾਸ਼ਟਰਮੰਡਲ ਖੇਡਾਂ ਦੀ ਰਵਾਇਤ ਮੁਤਾਬਕ ਖਿਡਾਰੀਆਂ ਦੀ ਪਰੇਡ ਦੌਰਾਨ ਪਿਛਲੀ ਵਾਰ ਖੇਡਾਂ ਦਾ ਮੇਜ਼ਬਾਨ ਆਸਟਰੇਲੀਆ ਪਹਿਲਾਂ ਆਇਆ। ਉਸ ਤੋਂ ਬਾਅਦ ਹੋਰ ਦੇਸ਼ਾਂ ਨੇ ਸਟੇਡੀਅਮ ਵਿੱਚ ਦਾਖਲਾ ਪਾਇਆ। 2010 ਦੀਆਂ ਖੇਡਾਂ ਦੇ ਮੇਜ਼ਬਾਨ ਭਾਰਤ ਦਾ ਜਦੋਂ ਨੰਬਰ ਆਇਆ ਤਾਂ ਲੋਕਾਂ ਨੇ ਤਾੜੀਆਂ ਨਾਲ ਖਿਡਾਰੀਆਂ ਦਾ ਸਵਾਗਤ ਕੀਤਾ। ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਅਤੇ ਪੁਰਸ਼ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੇ ਭਾਰਤੀ ਦਲ ਦੀ ਅਗਵਾਈ ਕੀਤੀ। ਇਨ੍ਹਾਂ ਖੇਡਾਂ ਵਿਚ ਭਾਰਤ ਦਾ 213 ਮੈਂਬਰੀ ਦਲ ਹਿੱਸਾ ਲੈ ਰਿਹਾ ਹੈ।
Check Also
ਟੈਸਟ ਕ੍ਰਿਕਟ ਮੈਚ ’ਚ ਜੈਸਵਾਲ ਤੇ ਜਡੇਜਾ ਦੀ ਸ਼ਾਨਦਾਰ ਖੇਡ ਸਦਕਾ ਭਾਰਤ ਨੇ ਇੰਗਲੈਂਡ ਨੂੰ ਹਰਾਇਆ
ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਰਾਜਕੋਟ/ਬਿਊਰੋ ਨਿਊਜ਼ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਦੋਹਰੇ ਸੈਂਕੜੇ ਅਤੇ …