Breaking News
Home / ਪੰਜਾਬ / ਚੰਡੀਗੜ੍ਹ ’ਚ ਐਨਸੀਬੀ ਦੀ ਕਾਨਫਰੰਸ ’ਚ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਚੰਡੀਗੜ੍ਹ ’ਚ ਐਨਸੀਬੀ ਦੀ ਕਾਨਫਰੰਸ ’ਚ ਬੋਲੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕਿਹਾ : ਨਸ਼ਿਆਂ ਖਿਲਾਫ਼ ਸਭ ਨੂੰ ਇਕਜੁੱਟ ਹੋ ਕੇ ਲੜਨ ਦੀ ਜ਼ਰੂਰਤ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ’ਚ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਕਾਨਫਰੰਸ ਦੌਰਾਨ ਕਿਹਾ ਕਿ ਦੇਸ਼ ’ਚ ਨਸ਼ਿਆਂ ਨੂੰ ਲੈ ਕੇ ਜ਼ੀਰੋ ਟੌਲਰੈਂਸ ਪਾਲਿਸੀ ਅਪਣਾਈ ਗਈ ਹੈ। ਪੰਜਾਬ ਰਾਜਭਵਨ ’ਚ ਆਯੋਜਿਤ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਕਜੁੱਟ ਹੋ ਕੇ ਨਸ਼ਿਆਂ ਖਿਲਾਫ ਜੰਗ ਲੜਨ ਦੀ ਜ਼ਰੂਰਤ ਹੈ, ਉਥੇ ਹੀ ਨਸ਼ਿਆਂ ’ਤੇ ਕਾਬੂ ਪਾਉਣ ਲਈ ਸਰਕਾਰ ਕਈ ਦਿਸ਼ਾਵਾਂ ’ਚ ਕੰਮ ਕਰ ਰਹੀ ਹੈ। ਆਧੁਨਿਕ ਫੋਰੈਂਸਿਕ ਸਾਇੰਸ ਲੈਬ ਵੀ ਖੋਲ੍ਹੀ ਗਈ ਹੈ। ਡਰੱਗ ਕੇਸਾਂ ਨੂੰ ਜਲਦ ਨਿਪਟਾਉਣ ਲਈ ਉਨ੍ਹਾਂ ਦੀ ਜਾਂਚ ਦੀ ਦਿਸ਼ਾ ’ਚ ਇਹ ਕਾਰਗਰ ਭੂਮਿਕਾ ਨਿਭਾਅ ਰਹੀ ਹੈ। ਸ਼ਾਹ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ੇ ਨੂੰ ਜੜ੍ਹ ਤੋਂ ਉਖਾੜਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ੇ ਨਾਲ ਸਰੀਰ ਦੇ ਨਾਲ-ਨਾਲ ਸਮਾਜ ਵੀ ਪੂਰੀ ਤਰ੍ਹਾਂ ਖੋਖਲਾ ਹੋ ਜਾਂਦਾ ਹੈ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …