18 C
Toronto
Monday, September 15, 2025
spot_img
Homeਪੰਜਾਬਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ...

ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ

ਕਿਹਾ : ਅਸੀਂ ਹੁਣ 9053 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ’ਚੋਂ ਛੁਡਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਅਤੇ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ’ਤੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ। ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਹੁਣ ਤੱਕ 9053 ਏਕੜ ਪੰਚਾਇਤੀ ਜ਼ਮੀਨ ਨੂੰ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾ ਚੁਕੇ ਹਾਂ। ਉਨ੍ਹਾਂ ਅੱਗੇ ਦੱਸਿਆ ਕਿ ਜਿਹੜੀ ਜ਼ਮੀਨ ਅਸੀਂ ਕਬਜ਼ਾ ਮੁਕਤ ਕਰਵਾਈ ਹੈ ਉਨ੍ਹਾਂ ’ਤੇ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ, ਜਵਾਈ, ਕੈਪਟਨ ਅਮਰਿੰਦਰ ਸਿੰਘ ਦੇ ਖਾਸ ਮੰਤਰੀ ਰਹੇ ਗੁਰਪ੍ਰੀਤ ਕਾਂਗੜ ਦੇ ਪੁੱਤਰ ਵੱਲੋਂ ਕਬਜ਼ਾ ਕੀਤਾ ਗਿਆ ਸੀ। ਇਸ ਸਬੰਧੀ ਵੀ ਜਾਂਚ ਚੱਲ ਰਹੀ ਹੈ ਕਿਸ ਤਰ੍ਹਾਂ ਪੰਚਾਇਤੀ ਜ਼ਮੀਨ ਨੂੰ ਇਨ੍ਹਾਂ ਰਸੂਖਦਾਰ ਲੋਕਾਂ ਨੇ ਆਪਣੇ ਨਾਂ ਕਰਵਾਇਆ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਜ਼ਾਰਾਂ ਏਕੜ ਅਜਿਹੀ ਜ਼ਮੀਨ ਹੈ ਜਿਨ੍ਹਾਂ ’ਤੇ ਰਾਜਨੀਤਿਕ ਲੋਕਾਂ ਨੇ ਕਬਜ਼ਾ ਕੀਤਾ ਹੋਇਆ। ਅਸੀਂ 1 ਮਈ ਤੋਂ ਇਨ੍ਹਾਂ ਜ਼ਮੀਨਾਂ ਨੂੰ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਸੀ। ਲੰਘੇ ਕੱਲ੍ਹ ਵੀ ਅਸੀਂ ਸ਼ਿਵਾਲਿਕ ਦੀਆਂ ਪਹਾੜੀਆਂ ਦੀਆਂ ਜੜ੍ਹਾਂ ਵਿਚ 2828 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਹੈ।

 

RELATED ARTICLES
POPULAR POSTS