24 ਘੰਟਿਆਂ ਦੌਰਾਨ ਪੰਜਾਬ ਅੰਦਰ ਤਿੰਨ ਕਰੋਨਾ ਮਰੀਜ਼ਾਂ ਨੇ ਤੋੜਿਆ ਦਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅੰਦਰ ਕਰੋਨਾ ਦਾ ਕਹਿਰ ਫਿਰ ਤੋਂ ਵਧਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਇਸ ਦੀ ਲਪੇਟ ਵਿਚ ਪੰਜਾਬ ਦੇ ਤਿੰਨ ਮੰਤਰੀ ਵੀ ਆ ਗਏ ਹਨ। ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋਇਆ ਸੀ। ਉਨ੍ਹਾਂ ਤੋਂ ਬਾਅਦ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਅਤੇ ਕੈਬਨਿਟ ਮੰਤਰੀ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਇਨ੍ਹਾਂ ਤਿੰਨੋਂ ਮੰਤਰੀਆਂ ਨੇ ਆਪਣੇ ਆਪ ਨੂੰ ਆਪਣੇ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ। ਉਧਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਇਕਾਂਤਵਾਸ ਵਿਚ ਹਨ। ਉਧਰ ਪੰਜਾਬ ਅੰਦਰ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਨੂੰ ਢੁੱਕ ਗਈ ਹੈ ਜਦਕਿ ਲੰਘੇ 24 ਘੰਟਿਆਂ ਦੌਰਾਨ ਸੂਬੇ ਅੰਦਰ ਕਰੋਨਾ ਪੀੜਤ 3 ਮਰੀਜ਼ਾਂ ਨੇ ਦਮ ਤੋੜ ਦਿੱਤਾ। ਜਦਕਿ 95 ਮਰੀਜ਼ ਵੈਂਟਲੀਲੇਟਰ ’ਤੇ ਹਨ। ਉਧਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਵਧਦੇ ਕਰੋਨਾ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਈ ਐਡਵਾਈਜ਼ਰ ਜਾਰੀ ਨਹੀਂ ਕੀਤੀ ਗਈ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …