Breaking News
Home / ਪੰਜਾਬ / ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਰਾਮ ਰਹੀਮ ਦੇ ਵਕੀਲ ਰਹਿ ਚੁੱਕੇ ਹਨ ਘਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ। ਗਵਰਨਰ ਦਫ਼ਤਰ ਤੋਂ ਮਨਜ਼ੂਰੀ ਮਿਲਦੇ ਹੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਦਕਿ ਚਹੁੰ ਪਾਸਿਓਂ ਘਈ ਦੀ ਨਿਯੁਕਤੀ ਦਾ ਵਿਰੋਧ ਕੀਤਾ ਜਾ ਰਿਹਾ ਸੀ। ਵਿਰੋਧੀਆਂ ਦਾ ਤਰਕ ਸੀ ਕਿ ਘਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕੇਸ ਦੇ ਆਰੋਪੀ ਡੇਰਾ ਮੁਖੀ ਰਾਮ ਰਹੀਮ ਦੇ ਵਕੀਲ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਡਾ. ਵਿਜੇ ਸਿੰਗਲਾ, ਸਾਬਕਾ ਡੀਜੀਪੀ ਸੁਮੇਧ ਸੈਣੀ, ਭਾਰਤ ਭੂਸ਼ਣ ਦੇ ਵਕੀਲ ਵੀ ਰਹੇ ਹਨ। ਇਸ ਲਈ ਉਨ੍ਹਾਂ ਨੂੰ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤ ਨਹੀਂ ਕੀਤਾ ਜਾਣਾ ਚਾਹੀਦਾ। ਧਿਆਨ ਰਹੇ ਕਿ ਲੰਘੇ ਦਿਨੀਂ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ, ਜਿਸ ਦਾ ਚਾਰੇ ਪਾਸੇ ਤੋਂ ਵਿਰੋਧ ਕੀਤਾ ਜਾ ਰਿਹਾ ਸੀ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …