Breaking News
Home / ਪੰਜਾਬ / ਹਰਸਿਮਰਤ ਕੌਰ ਬਾਦਲ ਵਾਈਸ ਚਾਂਸਲਰ ਦੇ ਹੱਕ ਵਿਚ ਨਿੱਤਰੀ

ਹਰਸਿਮਰਤ ਕੌਰ ਬਾਦਲ ਵਾਈਸ ਚਾਂਸਲਰ ਦੇ ਹੱਕ ਵਿਚ ਨਿੱਤਰੀ

ਕਿਹਾ : ਸਿਹਤ ਮੰਤਰੀ ਜੌੜਾਮਾਜਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਸਿਆਸੀ ਭੂਚਾਲ ਗਿਆ। ਚਾਂਸਲਰ ਦੇ ਹੱਕ ਵਿਚ ਸਭ ਵਿਰੋਧੀ ਪਾਰਟੀਆਂ ਸਮੇਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਕਰਮਚਾਰੀ ਵੀ ਨਿੱਤਰ ਆਏ ਹਨ। ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਬਾਬਾ ਫਰੀਦ ਯੂਨਵੀਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨਾਲ ਕੀਤੀ ਗਈ ਬਦਸਲੂਕੀ ਬਦਲੇ ਸਿਹਤ ਮੰਤਰੀ ਤੋਂ ਅਸਤੀਫ਼ਾ ਲੈਣ ਅਤੇ ਵਾਈਸ ਚਾਂਸਲਰ ਕੋਲੋਂ ਮੁਆਫ਼ੀ ਮੰਗਣ। ਉਨ੍ਹਾਂ ਅੱਗੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਚੂਰ ਹੋਏ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਆਏ ਦਿਨ ਵੱਡੇ-ਵੱਡੇ ਅਫ਼ਸਰਾਂ ਨੂੰ ਜਲੀਲ ਕੀਤਾ ਜਾਂਦਾ ਹੈ। ਜਿਸ ਦੇ ਚਲਦਿਆਂ ਨੂੰ ਉਹ ਪ੍ਰੇਸ਼ਾਨ ਹੋ ਕੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਰਹੇ ਹਨ।

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …