9.6 C
Toronto
Saturday, November 8, 2025
spot_img
Homeਪੰਜਾਬਐਲਪੀਯੂ ਦਾ ਪੰਚਾਇਤੀ ਜ਼ਮੀਨ ’ਤੇ ਕਬਜ਼ਾ!

ਐਲਪੀਯੂ ਦਾ ਪੰਚਾਇਤੀ ਜ਼ਮੀਨ ’ਤੇ ਕਬਜ਼ਾ!

‘ਆਪ’ ਦਾ ਰਾਜ ਸਭਾ ਮੈਂਬਰ ਹੈ ਐਲਪੀਯੂ ਦਾ ਮਾਲਕ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਾ ਕਰੀ ਬੈਠੇ ਲੋਕਾਂ ’ਤੇ ਕਾਰਵਾਈ ਕਰ ਰਹੀ ਹੈ। ਪਾਰਟੀ ਇਸ ਅਭਿਆਨ ਦਾ ਖੂਬ ਪ੍ਰਚਾਰ ਤੇ ਪ੍ਰਸਾਰ ਵੀ ਕਰ ਰਹੀ ਹੈ। ਪਰ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਵਲੋਂ ਕੀਤੇ ਕਬਜ਼ੇ ਛੁਡਾਉਣ ਲਈ ਕੋਈ ਐਕਸ਼ਨ ਨਹੀਂ ਹੋ ਰਿਹਾ। ਮੀਡੀਆ ’ਚ ਆਈਆਂ ਰਿਪੋਰਟਾਂ ਮੁਤਾਬਕ ਜਲੰਧਰ-ਫਗਵਾੜਾ ਰੋਡ ’ਤੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਵੀ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਐਲਪੀਯੂ ਦੇ ਮਾਲਕ ਅਸ਼ੋਕ ਮਿੱਤਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਨ। ਇਕ ਅੰਗਰੇਜ਼ੀ ਅਖਬਾਰ ਨੂੰ ਪ੍ਰਾਪਤ ਹੋਏ ਦਸਤਾਵੇਜ਼ਾਂ ਅਨੁਸਾਰ ਪੇਂਡੂੁ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਤਿੰਨ ਜੂਨ ਨੂੰ ਹੋਈ ਮੀਟਿੰਗ ਦੌਰਾਨ ਵੀ ਇਹ ਮੁੱਦਾ ਸਾਹਮਣੇ ਆਇਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 31 ਮਈ ਤੱਕ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕਬਜ਼ੇ ਨਾ ਛੱਡਣ ਵਾਲਿਆਂ ’ਤੇ ਕਾਨੂੰਨੀ ਕਾਰਵਾਈ ਦਾ ਦਾਅਵਾ ਕੀਤਾ ਸੀ। 31 ਮਈ ਦੀ ਡੈਡਲਾਈਨ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਦਾਅਵਾ ਕਰ ਚੁੱਕੇ ਹਨ ਕਿ ਇਸ ਅਭਿਆਨ ਵਿਚ ਹੁਣ ਤੱਕ ਪੰਚਾਇਤਾਂ ਦੀ ਪੰਜ ਹਜ਼ਾਰ ਏਕੜ ਤੋਂ ਜ਼ਿਆਦਾ ਅਜਿਹੀ ਜ਼ਮੀਨ ਛੁਡਾਈ ਗਈ, ਜਿਸ ’ਤੇ ਲੰਬੇ ਸਮੇਂ ਤੋਂ ਰਾਜਨੀਤਕ ਆਗੂਆਂ ਅਤੇ ਉਚ ਅਧਿਕਾਰੀਆਂ ਨੇ ਕਬਜ਼ਾ ਕੀਤਾ ਹੋਇਆ ਸੀ। ਇਸਦੇ ਚੱਲਦਿਆਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਹਾ ਹੈ ਕਿ ਉਹ ਐਲਪੀਯੂ ਦੇ ਕਬਜ਼ੇ ’ਚੋਂ ਪੰਚਾਇਤੀ ਜ਼ਮੀਨ ਛੁਡਾਉਣ।

 

RELATED ARTICLES
POPULAR POSTS