ਕਿਹਾ : ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ ਚੜ੍ਹਾਇਆ ਕਰਜ਼ਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਾਈਵ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦਸਿਆ ਅਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ ਵਾਧੂ ਕਰਜ਼ਾ ਚੜ੍ਹਾ ਦਿੱਤਾ ਸੀ ਅਤੇ ਅਸੀ ਹੁਣ ਪੰਜਾਬ ਦੇ ਖ਼ਜਾਨੇ ਦੀ ਹਾਲਤ ਸੁਧਾਰਨ ਵਿਚ ਲੱਗੇ ਹੋਏ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀ ਕਰਜਾ ਘਟ ਲੈ ਰਹੇ ਹਾਂ ਅਤੇ ਆਮਦਨ ਵਧਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਾਂ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚਾਰ ਸਾਲ ਰਾਜ ਕਰਕੇ ਆਖ਼ਰੀ ਸਾਲ ਵਿਚ ਵੋਟਾਂ ਖਾਤਰ ਜਾਗਦੀਆਂ ਸਨ ਪਰ ਅਸੀ ਪਹਿਲੇ ਦਿਨ ਤੋ ਹੀ ਕੰਮ ਕਰਨੇ ਸ਼ੁਰੂ ਕੀਤੇ ਹਨ। ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਉਂਦੇ ਸਾਰ ਹੀ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਕੀਤੀ ਅਤੇ ਵਾਅਦੇ ਮੁਤਾਬਕ ਬਿਜਲੀ ਮੁਫ਼ਤ ਦਿੱਤੀ। ਉਨ੍ਹਾਂ ਅੱਗੇ ਦਸਿਆ ਕਿ ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾ ਰਹੇ ਹਨ ਪਰ ਇਸ ਕੰਮ ਵਿਚ ਸਮਾਂ ਲੱਗ ਰਿਹਾ ਹੈ ਕਿਉਂਕਿ ਕਈ ਕਾਨੂੰਨੀ ਅੜਚਣਾਂ ਹਨ, ਜਿਨ੍ਹਾਂ ਨੂੰ ਦੂਰ ਕੀਤਾ ਜਾਵੇਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …