11.2 C
Toronto
Saturday, October 18, 2025
spot_img
Homeਭਾਰਤਅਚਿੰਤਾ ਸ਼ੇਉਲੀ ਨੇ ਭਾਰਤ ਦੀ ਝੋਲੀ ਪਾਇਆ ਤੀਜਾ ਸੋਨ ਤਗਮਾ

ਅਚਿੰਤਾ ਸ਼ੇਉਲੀ ਨੇ ਭਾਰਤ ਦੀ ਝੋਲੀ ਪਾਇਆ ਤੀਜਾ ਸੋਨ ਤਗਮਾ

ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਅਚਿੰਤਾ ਸ਼ੇਉਲੀ ਨੇ ਰਾਸ਼ਟਰਮੰਡਲ ਖੇਡਾਂ ’ਚ ਵੇਟਲਿਫਟਿੰਗ ਵਿੱਚ ਭਾਰਤ ਦੀ ਸੁਨਹਿਰੀ ਮੁਹਿੰਮ ਜਾਰੀ ਰੱਖਦਿਆਂ ਪੁਰਸ਼ਾਂ ਦੇ 73 ਕਿਲੋ ਵਰਗ ਵਿੱਚ ਨਵਾਂ ਰਿਕਾਰਡ ਬਣਾਉਂਦਿਆਂ ਤੀਜਾ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਅਤੇ ਜੇਰੇਮੀ ਲਾਲਰਿੰਨਨੁੰਗਾ ਨੇ ਭਾਰਤ ਨੂੰ ਵੇਟਿੰਗ ਵਿੱਚ ਸੋਨ ਤਗਮੇ ਦਿਵਾਏ ਸਨ। ਪੱਛਮੀ ਬੰਗਾਲ ਦੇ 21 ਸਾਲਾ ਸ਼ੇਉਲੀ ਨੇ ਸਨੈਚ ਵਿੱਚ 143 ਕਿਲੋਗ੍ਰਾਮ ਵਜ਼ਨ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਨਵਾਂ ਰਿਕਾਰਡ ਬਣਾਇਆ। ਉਨ੍ਹਾਂ ਕਲੀਨ ਐਂਡ ਜਰਕ ਵਿੱਚ 170 ਕਿਲੋਗ੍ਰਾਮ ਸਮੇਤ ਕੁਲ 313 ਕਿਲੋ ਵਜ਼ਨ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਦਾ ਰਿਕਾਰਡ ਆਪਣੇ ਨਾਮ ਕੀਤਾ। ਮਲੇਸ਼ੀਆ ਦੇ ਹਦਾਇਤ ਮੁਹੰਮਦ ਨੇ ਚਾਂਦੀ ਅਤੇ ਕੈਨੇਡਾ ਦੇ ਸ਼ਾਦ ਡਾਰਸਿਗਨੀ ਨੇ ਕਾਂਸੀ ਦਾ ਤਗਮਾ ਜਿੱਤਿਆ। ਉਨ੍ਹਾਂ ਨੇ ਕ੍ਰਮਵਾਰ 303 ਅਤੇ 298 ਕਿਲੋਗ੍ਰਾਮ ਵਜ਼ਨ ਚੁੱਕਿਆ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਿੰਤਾ ਨੂੰ ਸੋਨ ਤਗਮਾ ਜਿੱਤਣ ’ਤੇ ਵਧਾਈ ਦਿੱਤੀ ਹੈ।

 

RELATED ARTICLES
POPULAR POSTS