Breaking News
Home / ਭਾਰਤ / ਮੱਧ ਪ੍ਰਦੇਸ਼ ਦੇ ਜੱਬਲਪੁਰ ’ਚ ਨਿੱਜੀ ਹਸਪਤਾਲ ਨੂੰ ਲੱਗੀ ਅੱਗ

ਮੱਧ ਪ੍ਰਦੇਸ਼ ਦੇ ਜੱਬਲਪੁਰ ’ਚ ਨਿੱਜੀ ਹਸਪਤਾਲ ਨੂੰ ਲੱਗੀ ਅੱਗ

8 ਵਿਅਕਤੀਆਂ ਦੀ ਮੌਤ, 13 ਜ਼ਖ਼ਮੀ
ਨਵੀਂ ਦਿੱਲੀ/ਬਿੳੂਰੋ ਨਿੳੂਜ਼ +
ਮੱਧ ਪ੍ਰਦੇਸ਼ ਦੇ ਜੱਬਲਪੁਰ ਵਿਚ ਅੱਜ ਸੋਮਵਾਰ ਨੂੰ ਇਕ ਨਿੱਜੀ ਹਸਪਤਾਲ ਵਿਚ ਅੱਗ ਲੱਗ ਗਈ। ਹਸਪਤਾਲ ਦੀ ਤਿੰਨ ਮੰਜ਼ਿਲਾ ਇਮਾਰਤ ਅੱਗ ਨਾਲ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਈ ਅਤੇ ਇਸ ਹਾਦਸੇ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 13 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮਰਨ ਵਾਲਿਆਂ ਵਿਚ ਹਸਪਤਾਲ ਦੇ ਚਾਰ ਸਟਾਫ ਮੈਂਬਰ ਹਨ ਅਤੇ ਮੌਤਾਂ ਦਾ ਅੰਕੜਾ ਵਧਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਜੱਬਲਪੁਰ ਦੇ ਸ਼ਿਵਨਗਰ ਵਿਚ ਨਿੳੂ ਲਾਈਫ ਮਲਟੀ ਸਪੈਸ਼ਲਿਟੀ ਹਸਪਤਾਲ ਦੇ ਐਂਟਰੈਂਸ ਪੁਆਇੰਟ ’ਤੇ ਦੁਪਹਿਰ ਕਰੀਬ ਪੌਣੇ ਤਿੰਨ ਵਜੇ ਸ਼ਾਰਟ ਸਰਕਟ ਹੋਣ ਕਰਕੇ ਇਹ ਅੱਗ ਲੱਗੀ ਅਤੇ ਦੇਖਦਿਆਂ ਹੀ ਦੇਖਦਿਆਂ ਤਿੰਨ ਮੰਜ਼ਿਲਾ ਇਮਾਰਤ ਸੜ ਕੇ ਸੁਆਹ ਹੋ ਗਈ।

 

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …