-0.4 C
Toronto
Tuesday, December 2, 2025
spot_img
Homeਪੰਜਾਬਕਾਮਨਵੈਲਥ ਖੇਡਾਂ ’ਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ...

ਕਾਮਨਵੈਲਥ ਖੇਡਾਂ ’ਚ ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੇ ਦਾ ਤਮਗਾ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਾਮਨਵੈਲਥ ਖੇਡਾਂ ਵਿਚ ਪੰਜਾਬ ਦੇ ਕਸਬਾ ਨਾਭਾ ਨੇੜਲੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਵੇਟ ਲਿਫਟਿੰਗ ’ਚ ਕਾਂਸੇ ਦਾ ਤਮਗਾ ਜਿੱਤ ਲਿਆ ਹੈ। ਹਰਜਿੰਦਰ ਕੌਰ ਵਲੋਂ ਕਾਂਸੇ ਦਾ ਤਮਗਾ ਜਿੱਤਣ ਤੋਂ ਬਾਅਦ ਪੂਰੇ ਪੰਜਾਬ ਵਿਚ ਜਸ਼ਨ ਦਾ ਮਾਹੌਲ ਹੈ। ਬਰਮਿੰਘਮ ’ਚ ਹੋ ਰਹੀਆਂ ਕਾਮਨਵੈਲਥ ਖੇਡਾਂ ਵਿਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਸਾਹਿਬ ਸਿੰਘ ਤੇ ਕੁਲਦੀਪ ਕੌਰ ਦੀ ਲਾਡਲੀ ਧੀ ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਉਪਲਬਧੀ ਤੋਂ ਬਾਅਦ ਪਿੰਡ ਮੈਹਸ ਵਿਚ ਵੀ ਖੁਸ਼ੀ ਦੀ ਲਹਿਰ ਹੈ। ਹਰਜਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਢੋਲ ਦੇ ਡਗੇ ’ਤੇ ਭੰਗੜੇ ਪਾਏ ਅਤੇ ਇਕ ਦੂਸਰੇ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਆਪਣੀ ਖੁਸ਼ੀ ਨੂੰ ਸਾਂਝਾ ਕੀਤਾ। ਇਸੇ ਦੌਰਾਨ ਹਰਜਿੰਦਰ ਕੌਰ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ, ਖ਼ਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਗਦ ਇਨਾਮ ਦੇਵੇਗੀ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਦੀ ਖਿਡਾਰਨ ਹਰਜਿੰਦਰ ਕੌਰ ਨੂੰ ਤਮਗਾ ਜਿੱਤਣ ’ਤੇ ਵਧਾਈ ਦਿੱਤੀ ਹੈ।

RELATED ARTICLES
POPULAR POSTS