Breaking News
Home / ਪੰਜਾਬ / ਪੰਜਾਬ ’ਚ ਲਾਗੂ ਹੋਵੇਗਾ ਗੰਨੇ ਦਾ ਨਵਾਂ ਰੇਟ

ਪੰਜਾਬ ’ਚ ਲਾਗੂ ਹੋਵੇਗਾ ਗੰਨੇ ਦਾ ਨਵਾਂ ਰੇਟ

7 ਸਤੰਬਰ ਤੱਕ ਮਿਲੇਗੀ ਬਕਾਇਆ ਰਾਸ਼ੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦੀ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਕਿਸਾਨਾਂ ਨੇ ਅੱਜ 3 ਅਗਸਤ ਤੋਂ ਸ਼ੁਰੂ ਹੋਣ ਵਾਲਾ ਅੰਦੋਲਨ ਫਿਲਹਾਲ ਟਾਲ ਦਿੱਤਾ। ਚੰਡੀਗੜ੍ਹ ਵਿਚ ਕਿਸਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਗੰਨੇ ਦਾ ਜੋ ਵੀ ਬਕਾਇਆ ਮਿੱਲਾਂ ਵੱਲ ਪਿਆ ਹੈ, ਉਸਦੀ ਅਦਾਇਗੀ ਸਰਕਾਰ ਕਰੇਗੀ। ਗੰਨੇ ਦੀ ਬਕਾਇਆ ਅਦਾਇਗੀ ਲਈ ਸਰਕਾਰ ਨੇ 7 ਸਤੰਬਰ ਤੱਕ ਦਾ ਸਮਾਂ ਕਿਸਾਨਾਂ ਨੂੰ ਦਿੱਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੰਨੇ ਦੇ ਰੇਟ ਨੂੰ ਲੈ ਕੇ ਵੀ ਸਹਿਮਤੀ ਬਣ ਗਈ ਹੈ। ਉਧਰ ਦੂਜੇ ਪਾਸੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ 7 ਸਤੰਬਰ ਤੱਕ ਗੰਨੇ ਦੇ ਬਕਾਏ ਦੀ ਅਦਾਇਗੀ ਹੋ ਗਈ ਅਤੇ ਗੰਨੇ ਦੇ ਰੇਟ ਸਬੰਧੀ ਵੀ ਸਰਕਾਰ ਨੇ ਫੈਸਲਾ ਲੈ ਲਿਆ ਤਾਂ ਅੰਦੋਲਨ ਬੰਦ ਕਰ ਦਿੱਤਾ ਜਾਵੇਗਾ। ਜੇਕਰ ਮੰਗਾਂ ਨਾ ਮੰਨੀਆਂ ਤਾਂ ਕਿਸਾਨ 7 ਸਤੰਬਰ ਤੋਂ ਬਾਅਦ ਫਿਰ ਅੰਦੋਲਨ ਸ਼ੁਰੂ ਕਰ ਦੇਣਗੇ ਅਤੇ ਪੰਜਾਬ ਵਿਚ ਵੱਖ-ਵੱਖ ਥਾਈ ਸੜਕਾਂ ’ਤੇ ਧਰਨੇ ਦਿੱਤੇ ਜਾਣਗੇ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਮਿੱਲਾਂ ਵੱਲ ਪਏ ਗੰਨੇ ਦੇ ਬਕਾਏ ਨੂੰ ਖੁਦ ਦੇਣ ਦਾ ਭਰੋਸਾ ਦਿੱਤਾ ਹੈ। ਡੱਲੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੋਲ 24 ਮੰਗਾਂ ਰੱਖੀਆਂ ਗਈਆਂ ਸਨ ਅਤੇ ਉਨ੍ਹਾਂ ਇਹ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …