ਹਰਭਜਨ ਸਿੰਘ ਨੇ ਅਫਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਜਤਾਈ ਚਿੰਤਾ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਪੰਜਾਬ ਦੇ ਪਾਣੀਆਂ ਅਤੇ ਸੇਮ ਕਾਰਨ ਹੁੰਦੇ ਨੁਕਸਾਨ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਕਿਹਾ ਕਿ ਸੇਮ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਅਪੀਲ ਕੀਤੀ ਅਤੇ ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹੇ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਹੀ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅਫਗਾਨਿਸਤਾਨ ਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ। ਰਾਜ ਸਭਾ ਵਿਚ ਹਰਭਜਨ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਵਿਚ ਗੁਰਦੁਆਰਾ ਸਾਹਿਬਾਨਾਂ ’ਤੇ ਹੋ ਰਹੇ ਹਮਲਿਆਂ ਕਾਰਨ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਪਹਿਚਾਣ ’ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੋਵਿਡ ਦੌਰਾਨ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬਾਨਾਂ ਵਿਚ ਆਕਸੀਜਨ ਹੀ ਨਹੀਂ ਉਪਲਬਧ ਕਰਵਾਈ ਗਈ। ਪੰਜਾਬ ਤੋਂ ਸੰਸਦ ਮੈਂਬਰ ਹਰਭਜਨ ਸਿੰਘ ਨੇ ਕਿਹਾ ਕਿ ਅਫਗਾਨਿਸਤਾਨ ਕਿਸੇ ਸਮੇਂ ਹਜ਼ਾਰਾਂ ਸਿੱਖਾਂ ਅਤੇ ਹਿੰਦੂਆਂ ਦਾ ਘਰ ਸੀ, ਪਰ ਹੁਣ ਇੱਥੇ ਮੁੱਠੀ ਭਰ ਹਿੰਦੂ ਅਤੇ ਸਿੱਖ ਰਹਿ ਗਏ ਹਨ।