Breaking News
Home / ਪੰਜਾਬ / ਐਲਪੀਯੂ ਜ਼ਮੀਨ ਵਿਵਾਦ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਦੋ ਟੁੱਕ

ਐਲਪੀਯੂ ਜ਼ਮੀਨ ਵਿਵਾਦ ’ਚ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੀ ਦੋ ਟੁੱਕ

ਕਿਹਾ : ਕਿਸੇ ਨੇ ਵੀ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤਾ ਹੈ ਤਾਂ ਕਾਰਵਾਈ ਜ਼ਰੂਰ ਹੋਵੇਗੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਜਲੰਧਰ-ਫਗਵਾੜਾ ਰੋਡ ’ਤੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਯੂਨੀਵਰਸਿਟੀ ਵਲੋਂ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਕੀਤੇ ਜਾਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਹਰ ਹਾਲ ਵਿਚ ਛੁਡਾਇਆ ਜਾਵੇਗਾ ਅਤੇ ਕਬਜ਼ਾਧਾਰੀ ਵਿਅਕਤੀ ’ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ’ਤੇ ਕਿਸੇ ਵੀ ਰਸੂਖਦਾਰ ਵਿਅਕਤੀ ਨੇ ਕਬਜ਼ਾ ਕੀਤਾ ਹੈ ਤਾਂ ਆਮ ਆਦਮੀ ਪਾਰਟੀ ਉਸ ਵਿਅਕਤੀ ਖਿਲਾਫ ਜ਼ਰੂਰ ਕਾਰਵਾਈ ਕਰੇਗੀ। ਡਾ. ਨਿੱਝਰ ਹੋਰਾਂ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸੇ ਦੌਰਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਰਾਘਵ ਚੱਢਾ ਨੂੰ ਸਲਾਹਕਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਨਾ ਤਾਂ ਰਾਘਵ ਚੱਢਾ ਨੂੰ ਚੇਅਰਮੈਨ ਬਣਾਉਣ ਦੇ ਹੱਕ ਵਿਚ ਹਨ ਅਤੇ ਨਾ ਹੀ ਉਨ੍ਹਾਂ ਦੇ ਵਿਰੋਧ ਵਿਚ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਇਸ ਸਬੰਧੀ ਫੈਸਲਾ ਲਿਆ ਜਾਣਾ ਹੈ।

Check Also

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ

ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ ਖਰੜ/ਬਿਊਰੋ ਨਿਊਜ਼ …