18.3 C
Toronto
Thursday, September 24, 2026
spot_img
Homeਪੰਜਾਬਵੀਸੀ ਡਾ. ਰਾਜ ਬਹਾਦਰ ਨੇ ਗੱਡੀ ਅਤੇ ਗੰਨਮੈਨ ਕੀਤੇ ਵਾਪਸ

ਵੀਸੀ ਡਾ. ਰਾਜ ਬਹਾਦਰ ਨੇ ਗੱਡੀ ਅਤੇ ਗੰਨਮੈਨ ਕੀਤੇ ਵਾਪਸ

ਵੀਸੀ ਡਾ. ਰਾਜ ਬਹਾਦਰ ਨੇ ਗੱਡੀ ਅਤੇ ਗੰਨਮੈਨ ਕੀਤੇ ਵਾਪਸਪੀਸੀਐਮਐਸ ਦਾ ਦਾਅਵਾ : 4 ਮਹੀਨਿਆਂ ’ਚ 50 ਡਾਕਟਰਾਂ ਨੇ ਛੱਡੀ ਨੌਕਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੀ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਸਰਕਾਰ ਨੂੰ ਗੱਡੀ ਅਤੇ ਗੰਨਮੈਨ ਵੀ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦੀ ਸੁਵਿਧਾ ਦਿੱਤੀ ਹੋਈ ਸੀ। ਉਧਰ ਦੂਜੇ ਪਾਸੇ ਛੇ ਦਿਨ ਲੰਘਣ ਤੋਂ ਬਾਅਦ ਵੀ ਸਰਕਾਰ ਨੇ ਡਾ. ਰਾਜ ਬਹਾਦਰ ਦੇ ਅਸਤੀਫੇ ਬਾਰੇ ਕੋਈ ਫੈਸਲਾ ਨਹੀਂ ਲਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਮੈਡੀਕਲ ਕਾਲਜ ਵਿਚ ਚੈਕਿੰਗ ਕਰਨ ਲਈ ਗਏ ਸਨ। ਇਸ ਦੌਰਾਨ ਹਸਪਤਾਲ ਵਿੱਚ ਗੰਦਗੀ ਦੇਖ ਕੇ ਸਿਹਤ ਮੰਤਰੀ ਭੜਕ ਗਏ। ਗੁੱਸੇ ਵਿਚ ਆਏ ਮੰਤਰੀ ਨੇ ਮੌਕੇ ’ਤੇ ਮੌਜੂਦ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਹਸਪਤਾਲ ਦੇ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ। ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਇਸ ਤੋਂ ਬਾਅਦ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸੇ ਦੌਰਾਨ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐਮਐਸ) ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 50 ਦੇ ਕਰੀਬ ਡਾਕਟਰ ਨੌਕਰੀ ਛੱਡ ਚੁੱਕੇ ਹਨ।

 

RELATED ARTICLES
POPULAR POSTS