ਕੇਂਦਰ ਸਰਕਾਰ ਨੇ ਰਾਜ ਸਭਾ ‘ਚ ਦਿੱਤਾ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ‘ਚ ਕੇਂਦਰੀ ਸਿੱਖਿਆ ਰਾਜ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ। ਕੇਂਦਰੀ ਮੰਤਰੀ ਸੁਭਾਸ਼ ਸਰਕਾਰ ਨੇ ਕਿਹਾ ਕਿ ਮੰਤਰਾਲੇ ਨੇ ਯੂਨੀਵਰਸਿਟੀਆਂ, ਕਾਲਜਾਂ ਦੇ ਵਿਰਾਸਤੀ, ਮੌਜੂਦਾ ਸਟਾਫ ਦੀ ਐਡਜਸਟਮੈਂਟ ਅਤੇ ਸਬੰਧਤ ਕਾਲਜਾਂ ਦੀ ਮਾਨਤਾ ਦੇ ਮੁੱਦੇ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੇ ਅਦਾਰਿਆਂਨੂੰ ਕੇਂਦਰੀ ਯੂਨੀਵਰਸਿਟੀ ਵਿਚ ਨਾ ਬਦਲਣ ਦਾ ਨੀਤੀਗਤ ਫੈਸਲਾ ਲਿਆ ਹੈ। ਇਸੇ ਦੌਰਾਨ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਸੰਸਦ ਵਿਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਗਿਆ ਸੀ, ਜਿਸ ‘ਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨ ਦੀ ਕੋਈ ਯੋਜਨਾ ਨਹੀਂ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਸਾਡੇ ਪੰਜਾਬ ਦੀ ਵੱਡਮੁੱਲੀ ਵਿਰਾਸਤ ਹੈ ਅਤੇ ਪੰਜਾਬ ਦਾ ਇਕ ਅਹਿਮ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਭਾਵਨਾਵਾਂ ਇਸ ਸੰਸਥਾ ਨਾਲ ਬੇਹੱਦ ਜੁੜੀਆਂ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਸੀ ਕਿ ਪੰਜਾਬੀ ਸੰਸਥਾ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਨੂੰ ਤੁਰੰਤ ਰੋਕਿਆ ਜਾਵੇ ਕਿਉਂਕਿ ਇਹ ਸਾਡਾ ਮਾਣ-ਸਨਮਾਨ ਹੈ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …