ਕਾਲੇ ਧਨ ਨੂੰ ਸਫੇਦ ਕਰਨ ਦੇ ਮਾਮਲੇ ‘ਚ ਹੋਈ ਸੀ ਗ੍ਰਿਫਤਾਰੀ
ਮੁੰਬਈ : ਈਡੀ ਨੇ ਅੱਜ ਸੋਮਵਾਰ ਨੂੰ ਸ਼ਿਵਸੈਨਾ ਆਗੂ ਸੰਜੈ ਰਾਊਤ ਨੂੰ ਮੈਡੀਕਲ ਕਰਾਉਣ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸ਼ਿਵਸੈਨਾ ਆਗੂ ਨੂੰ ਚਾਰ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਈਡੀ ਨੇ ਰਾਊਤ ਦੀ 8 ਦਿਨ ਦੀ ਹਿਰਾਸਤ ਮੰਗੀ ਸੀ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਰਾਤ 10.30 ਵਜੇ ਤੋਂ ਬਾਅਦ ਉਸ ਤੋਂ ਪੁੱਛਗਿਛ ਨਹੀਂ ਕੀਤੀ ਜਾਵੇਗੀ ਅਤੇ ਉਹ ਸਵੇਰੇ 8.30 ਤੋਂ 9.30 ਵਿਚਾਲੇ ਆਪਣੇ ਵਕੀਲ ਨਾਲ ਗੱਲ ਕਰ ਸਕਦੇ ਹਨ।
ਰਾਊਤ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਉਹ ਦਿਲ ਦੇ ਮਰੀਜ਼ ਹਨ। ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਈਡੀ ਨੇ ਐਤਵਾਰ ਦੇਰ ਰਾਤ ਸ਼ਿਵਸੈਨਾ ਆਗੂ ਨੂੰ ਗ੍ਰਿਫ਼ਤਾਰ ਕੀਤਾ ਸੀ। ਰਾਊਤ ਨੇ ਦੱਖਣੀ ਮੁੰਬਈ ਵਿੱਚਲੇ ਈਡੀ ਦਫ਼ਤਰ ਵਿੱਚ ਰਾਤ ਗੁਜ਼ਾਰੀ। ਰਾਊਤ ਨੂੰ ਦੁਪਹਿਰ 12 ਵਜੇ ਤੋਂ ਬਾਅਦ ਹਸਪਤਾਲ ਵਿੱਚ ਮੈਡੀਕਲ ਕਰਾਉਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਈਡੀ ਨੇ ਮੁੰਬਈ ਦੀ ਇਕ ਚਾਲ ਨੂੰ ਮੁੜ ਉਸਾਰਨ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਕਾਲੇ ਧਨ ਨੂੰ ਸਫੇੈਦ ਕਰਨ ਦੇ ਮਾਮਲੇ ਵਿੱਚ ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਹਿਰਾਸਤ ਵਿੱਚ ਲਿਆ ਸੀ।
ਵਿਰੋਧੀਆਂ ਨੂੰ ਐਮਰਜੈਂਸੀ ਵੇਲੇ ਵੀ ਅੱਜ ਵਾਂਗ ਨਿਸ਼ਾਨਾ ਨਹੀਂ ਬਣਾਇਆ ਗਿਆ: ਸ਼ਿਵ ਸੈਨਾ
ਮੁੰਬਈ : ਸ਼ਿਵ ਸੈਨਾ ਨੇ ਈਡੀ ਵੱਲੋਂ ਸੰਜੇ ਰਾਊਤ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਮਰਜੈਂਸੀ ਵੇਲੇ ਵੀ ਵਿਰੋਧੀਆਂ ਨੂੰ ਇਸ ਤਰ੍ਹਾਂ ਨਿਸ਼ਾਨਾ ਨਹੀਂ ਬਣਾਇਆ ਜਿਸ ਤਰ੍ਹਾਂ ਅੱਜ ਭਾਜਪਾ ਬਣਾ ਰਹੀ ਹੈ। ਪਾਰਟੀ ਦੇ ਰਸਾਲੇ ‘ਸਾਮਨਾ’ ਵਿਚਲੇ ਸੰਪਾਦਕੀ ਵਿੱਚ ਸ਼ਿਵ ਸੈਨਾ ਨੇ ਕਿਹਾ ਹੈ ਕਿ ਜੇ ਵਿਰੋਧੀਆਂ ਨਾਲ ਸਨਮਾਨਜਨਕ ਵਿਹਾਰ ਨਾ ਕੀਤਾ ਗਿਆ ਤਾਂ ਮੁਲਕ ਤੇ ਜਮਹੂਰੀਅਤ ਦੋਵੇਂ ਤਬਾਹ ਹੋ ਜਾਣਗੇ। ਈਡੀ ਨੇ ਮੁੰਬਈ ਵਿਚਲੀ ਪਾਤਰਾ ਚਾਲ ਡਿਵੈਲਪ ਕਰਨ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਐਤਵਾਰ ਨੂੰ ਸ਼ਿਵ ਸੇੈਨਾ ਸੰਸਦ ਮੈਂਬਰ ਸੰਜੈ ਰਾਊਤ ਨੂੰ ਗ੍ਰਿਫ਼ਤਾਰ ਕੀਤਾ ਸੀ।
Check Also
ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ
ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ …