ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਨੂੰ ਯਕੀਨੀ ਬਣਾਉਣ ਲਈ ਸੜਕਾਂ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਅਤੇ ਸਰਕਾਰ ਦੀਆਂ ‘ਲੋਕ-ਵਿਰੋਧੀ ਨੀਤੀਆਂ’ ਦਾ ਡੱਟ ਕੇ ਵਿਰੋਧ ਕਰੇਗੀ। ਕਾਂਗਰਸ ਵਲੋਂ ਇਹ ਦਾਅਵਾ ਆਲ-ਇੰਡੀਆ ਕਿਸਾਨ ਕਾਂਗਰਸ ਦੇ ਨਵ-ਨਿਯੁਕਤ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਅਹੁਦੇਦਾਰਾਂ ਦੀ ਦੋ-ਦਿਨਾਂ ਬੈਠਕ ਬਾਅਦ ਕੀਤਾ। ਖਹਿਰਾ ਨੇ ਕਿਹਾ ਕਿ ਉਹ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਜਾਣਨ ਤੇ ਉਨ੍ਹਾਂ ਦਾ ਸਮਰਥਨ ਹਾਸਲ ਕਰਨ ਲਈ ਦੇਸ਼-ਵਿਆਪੀ ਦੌਰਾ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਚਾਹੇ ਕੇਂਦਰੀ ਏਜੰਸੀਆਂ-ਈ.ਡੀ. ਅਤੇ ਸੀ.ਬੀ.ਆਈ. ਦੀ ਜਿੰਨੀ ਮਰਜ਼ੀ ‘ਦੁਰ-ਵਰਤੋਂ’ ਕਰ ਲਵੇ ਕਾਂਗਰਸ ਇਸ ਤੋਂ ਡਰਨ ਵਾਲੀ ਨਹੀਂ ਹੈ ਅਤੇ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਸਰਕਾਰ ‘ਤੇ 3 ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਮਜ਼ਦੂਰਾਂ ਨਾਲ ‘ਧੋਖਾ’ ਕਰਨ ਦਾ ਆਰੋਪ ਲਗਾਇਆ ਹੈ ਕਿਉਂਕਿ ਕਿਸਾਨਾਂ ਨੂੰ ਅਜੇ ਤੱਕ ਐਮ.ਐਸ.ਪੀ. ਦੀ ਗਾਰੰਟੀ ਨਹੀਂ ਦਿੱਤੀ ਗਈ। ਇਸ ਮੌਕੇ ਖਹਿਰਾ ਨੇ ਕਿਸਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਾਨਾ ਪਟੋਲੇ ਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ ਜੋ ਪਿਛਲੇ 4 ਸਾਲ ਤੋਂ ਤਨਦੇਹੀ ਨਾਲ ਕੰਮ ਕਰ ਰਹੇ ਸਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …