Breaking News
Home / ਪੰਜਾਬ / ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ

ਸਾਧੂ ਸਿੰਘ ਧਰਮਸੋਤ ਤੇ ਦਲਜੀਤ ਗਿਲਜ਼ੀਆਂ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ

ਹਾਈਕੋਰਟ ‘ਚ ਚੁਣੌਤੀ ਦੇਣਗੇ ਬਚਾਅ ਪੱਖ ਦੇ ਵਕੀਲ
ਮੁਹਾਲੀ : ਮੁਹਾਲੀ ਅਦਾਲਤ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸੇ ਤਰ੍ਹਾਂ ਮੁਹਾਲੀ ਦੀ ਅਦਾਲਤ ਨੇ ਚੰਨੀ ਸਰਕਾਰ ਸਮੇਂ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਧਰਮਸੋਤ ਤੇ ਦਲਜੀਤ ਗਿਲਜ਼ੀਆਂ ਨੇ ਆਪਣੇ ਵਕੀਲ ਐੱਚ.ਐੱਸ. ਧਨੋਆ ਰਾਹੀਂ ਮੁਹਾਲੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਦੀਆਂ ਵੱਖ-ਵੱਖ ਅਰਜ਼ੀਆਂ ਦਾਇਰ ਕੀਤੀਆਂ ਸਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਇਸ ਮਾਮਲੇ ਸਬੰਧੀ ਸੁਣਵਾਈ ਹੋਈ। ਬਚਾਅ ਪੱਖ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਧਰਮਸੋਤ ਅਤੇ ਦਲਜੀਤ ਗਿਲਜ਼ੀਆਂ ਕਾਫੀ ਦਿਨਾਂ ਤੋਂ ਜੇਲ੍ਹ ਵਿੱਚ ਬੰਦ ਹਨ। ਵਿਜੀਲੈਂਸ ਦੀ ਜਾਂਚ ਟੀਮ ਨੇ ਪੁਲਿਸ ਰਿਮਾਂਡ ਦੌਰਾਨ ਲੋੜੀਂਦੀ ਪੁੱਛਗਿਛ ਮੁਕੰਮਲ ਕਰ ਦਿੱਤੀ ਹੈ, ਲਿਹਾਜ਼ਾ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ। ਸਰਕਾਰੀ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਪਰੰਤ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਧਰਮਸੋਤ ਅਤੇ ਦਲਜੀਤ ਗਿਲਜ਼ੀਆਂ ਦੀ ਰੈਗੂਲਰ ਜ਼ਮਾਨਤ ਸਬੰਧੀ ਦੋਵੇਂ ਅਰਜ਼ੀਆਂ ਖਾਰਜ ਕਰ ਦਿੱਤੀਆਂ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਸਥਾਨਕ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

Check Also

ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …