Breaking News
Home / ਪੰਜਾਬ / ਪੰਜਾਬ ਪੁਲਿਸ ਵੱਲੋਂ 260 ਵੱਡੇ ਨਸ਼ਾ ਤਸਕਰ ਫੜਨ ਦਾ ਦਾਅਵਾ

ਪੰਜਾਬ ਪੁਲਿਸ ਵੱਲੋਂ 260 ਵੱਡੇ ਨਸ਼ਾ ਤਸਕਰ ਫੜਨ ਦਾ ਦਾਅਵਾ

ਐੱਨਡੀਪੀਐੱਸ ਐਕਟ ਦੇ 1730 ਮਾਮਲਿਆਂ ‘ਚ ਇੱਕ ਮਹੀਨੇ ਦੌਰਾਨ 2205 ਨਸ਼ਾ ਤਸਕਰ ਕਾਬੂ ਕੀਤੇ
ਚੰਡੀਗੜ੍ਹ : ਪੰਜਾਬ ਪੁਲਿਸ ਨੇ ਬੀਤੇ ਇੱਕ ਮਹੀਨੇ ਦੌਰਾਨ ਨਸ਼ਾ ਤਸਕਰੀ ਖਿਲਾਫ਼ ਕਾਰਵਾਈ ਕਰਦਿਆਂ 260 ਵੱਡੇ ਨਸ਼ਾ ਤਸਕਰਾਂ ਸਣੇ 2205 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਕੁੱਲ 1730 ਐੱਫਆਈਆਰਜ਼ ਦਰਜ ਕੀਤੀਆਂ ਗਈਆਂ, ਜਿਨ੍ਹਾਂ ‘ਚੋਂ 145 ਵਪਾਰਕ ਮਾਮਲਿਆਂ ਨਾਲ ਸਬੰਧਤ ਹਨ। ਇਹ ਜਾਣਕਾਰੀ ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦਿੱਤੀ। ਗਿੱਲ ਨੇ ਦੱਸਿਆ ਕਿ ਪੁਲਿਸ ਨੇ ਪਿਛਲੇ ਮਹੀਨੇ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 48.95 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਇਸ ਤੋਂ ਇਲਾਵਾ 99 ਭਗੌੜਿਆਂ ਅਤੇ ਐੱਨਡੀਪੀਐੱਸ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ 30 ਕਿੱਲੋ ਹੈਰੋਇਨ, 75 ਕਿੱਲੋ ਅਫੀਮ, 69 ਕਿੱਲੋ ਗਾਂਜਾ ਤੇ 185 ਕੁਇੰਟਲ ਭੁੱਕੀ ਸਣੇ 12.56 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਤੇ ਸ਼ੀਸ਼ੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਪੁਲਿਸ ਨੇ 329 ਐੱਫਆਈਆਰਜ਼ ਦਰਜ ਕਰਦਿਆਂ 453 ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ 8.4 ਕਿੱਲੋ ਹੈਰੋਇਨ, 10 ਕਿੱਲੋ ਅਫੀਮ, ਦੋ ਕਿੱਲੋ ਗਾਂਜਾ ਤੇ 21 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 10.46 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਗਿੱਲ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਿਆਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਤੇ ਡਰੱਗ ਮਨੀ ਦੀ ਬਰਾਮਦਗੀ, ਕੇਸ ਦਰਜ ਕਰਨ, ਨਸ਼ਾ ਤਸਕਰਾਂ ਅਤੇ ਭਗੌੜੇ ਅਪਰਾਧੀਆਂ ਦੀਆਂ ਗ੍ਰਿਫਤਾਰੀਆਂ ਦੇ ਆਧਾਰ ‘ਤੇ ਤਿੰਨ ਚੋਟੀ ਦੇ ਜ਼ਿਲ੍ਹਿਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਿਆ ਜਾਵੇਗਾ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …