Breaking News
Home / ਪੰਜਾਬ / ਆਬਕਾਰੀ ਵਸੂਲੀ 41.23 ਫੀਸਦੀ ਵਧੀ : ਹਰਪਾਲ ਸਿੰਘ ਚੀਮਾ

ਆਬਕਾਰੀ ਵਸੂਲੀ 41.23 ਫੀਸਦੀ ਵਧੀ : ਹਰਪਾਲ ਸਿੰਘ ਚੀਮਾ

ਪੰਜਾਬ ਨੇ ਜੀਐੱਸਟੀ ਵਿੱਚ ਵੀ 24.15 ਫੀਸਦੀ ਵਾਧਾ ਦਰਜ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਲੰਤ ਵਿੱਤੀ ਵਰ੍ਹੇ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਜੀਐੱਸਟੀ ਅਤੇ ਆਬਕਾਰੀ ਵਸੂਲੀ ‘ਚ ਦਰਜ ਕੀਤੇ ਵਾਧੇ ਨੂੰ ਪੰਜਾਬ ਦੇ ਭਵਿੱਖ ਲਈ ਸ਼ੁਭ ਸੰਕੇਤ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀਐੱਸਟੀ ਵਸੂਲੀ ਵਿੱਚ 24.15 ਫੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫ਼ੀਸਦੀ ਵਾਧਾ ਦਰਜ ਕੀਤਾ ਹੈ।
ਚੀਮਾ ਨੇ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਅਸਲ ਪ੍ਰਾਪਤੀ ਵਾਧਾ ਵਿੱਤੀ ਸਾਲ 2022-23 ਲਈ ਜੀਐੱਸਟੀ ਵਿੱਚ 27 ਫੀਸਦੀ ਦੇ ਅਨੁਮਾਨਿਤ ਬਜਟ ਵਾਧੇ ਦੇ ਬਹੁਤ ਨੇੜੇ ਹੈ। ਉਨ੍ਹਾਂ ਦੱਸਿਆ ਕਿ ਨਵੀਂ ਆਬਕਾਰੀ ਨੀਤੀ ਵਜੋਂ ਇਨ੍ਹਾਂ ਚਾਰ ਮਹੀਨਿਆਂ ਦੌਰਾਨ ਆਬਕਾਰੀ ਵਸੂਲੀ 2741.35 ਕਰੋੜ ਰੁਪਏ ਰਹੀ, ਜਦੋਂ ਕਿ ਪਿਛਲੇ ਸਾਲ ਦੌਰਾਨ ਇਸੇ ਮਿਆਦ ਲਈ ਆਬਕਾਰੀ ਵਸੂਲੀ 1941.05 ਕਰੋੜ ਸੀ।
ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਕੀਤੀ ਗਈ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ, ਜਿਸ ਨਾਲ 2266.94 ਕਰੋੜ ਰੁਪਏ ਦੇ ਕਰਜ਼ੇ ਦੀ ਕਟੌਤੀ ਕੀਤੀ ਗਈ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਜੀਐੱਸਟੀ ਮੁਆਵਜ਼ੇ ਬਾਰੇ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਜੀਐੱਸਟੀ ਮੁਆਵਜ਼ੇ ਨੂੰ ਕੁੱਝ ਹੋਰ ਸਾਲਾਂ ਲਈ ਵਧਾਉਣ ਦੀ ਅਪੀਲ ਕੀਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸੀਆਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ
ਕਿਹਾ : ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ ਚੜ੍ਹਾਇਆ ਕਰਜ਼ਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਾਈਵ ਹੋ ਕੇ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦਸਿਆ ਅਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਸਿਰ ਵਾਧੂ ਕਰਜ਼ਾ ਚੜ੍ਹਾ ਦਿੱਤਾ ਸੀ ਅਤੇ ਅਸੀ ਹੁਣ ਪੰਜਾਬ ਦੇ ਖ਼ਜਾਨੇ ਦੀ ਹਾਲਤ ਸੁਧਾਰਨ ਵਿਚ ਲੱਗੇ ਹੋਏ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀ ਕਰਜਾ ਘਟ ਲੈ ਰਹੇ ਹਾਂ ਅਤੇ ਆਮਦਨ ਵਧਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਾਂ। ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚਾਰ ਸਾਲ ਰਾਜ ਕਰਕੇ ਆਖ਼ਰੀ ਸਾਲ ਵਿਚ ਵੋਟਾਂ ਖਾਤਰ ਜਾਗਦੀਆਂ ਸਨ ਪਰ ਅਸੀ ਪਹਿਲੇ ਦਿਨ ਤੋ ਹੀ ਕੰਮ ਕਰਨੇ ਸ਼ੁਰੂ ਕੀਤੇ ਹਨ। ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਆਉਂਦੇ ਸਾਰ ਹੀ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਕੀਤੀ ਅਤੇ ਵਾਅਦੇ ਮੁਤਾਬਕ ਬਿਜਲੀ ਮੁਫ਼ਤ ਦਿੱਤੀ। ਉਨ੍ਹਾਂ ਅੱਗੇ ਦਸਿਆ ਕਿ ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾ ਰਹੇ ਹਨ ਪਰ ਇਸ ਕੰਮ ਵਿਚ ਸਮਾਂ ਲੱਗ ਰਿਹਾ ਹੈ ਕਿਉਂਕਿ ਕਈ ਕਾਨੂੰਨੀ ਅੜਚਣਾਂ ਹਨ, ਜਿਨ੍ਹਾਂ ਨੂੰ ਦੂਰ ਕੀਤਾ ਜਾਵੇਗਾ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …