10.3 C
Toronto
Tuesday, October 28, 2025
spot_img
Homeਪੰਜਾਬਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਸਰਾਵਾਂ 'ਤੇ 12 ਫੀਸਦ ਜੀਐੱਸਟੀ...

ਕੇਂਦਰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਨੇੜੇ ਸਰਾਵਾਂ ‘ਤੇ 12 ਫੀਸਦ ਜੀਐੱਸਟੀ ਲਾਇਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ‘ਤੇ 12 ਫੀਸਦ ਜੀਐੱਸਟੀ ਦੀ ਸ਼ਰਤ ਲਾਗੂ ਕਰ ਦਿੱਤੀ ਗਈ ਹੈ, ਜਿਸ ਕਰਕੇ ਸ਼੍ਰੋਮਣੀ ਕਮੇਟੀ ਦੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਂ ਸਾਰਾਗੜੀ ਨਿਵਾਸ ‘ਤੇ ਵੀ ਲਗਪਗ ਦੋ ਕਰੋੜ ਰੁਪਏ ਤੋਂ ਵੱਧ ਟੈਕਸ ਅਤੇ ਜੁਰਮਾਨਾ ਲਗਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਘਰ ਲਈ ਖਰੀਦੀਆਂ ਜਾਂਦੀਆਂ ਵਸਤਾਂ ‘ਤੇ ਵੀ ਜੀਐੱਸਟੀ ਲਾਇਆ ਗਿਆ ਸੀ, ਜਿਸ ਨੂੰ ਹਟਾਉਣ ਲਈ ਸਿੱਖ ਸੰਸਥਾ ਨੂੰ ਲੰਮੀ ਜੱਦੋ-ਜਹਿਦ ਕਰਨੀ ਪਈ ਸੀ। ਹੁਣ ਜੁਲਾਈ ਮਹੀਨੇ ਤੋਂ ਕੇਂਦਰ ਸਰਕਾਰ ਨੇ ਗੁਰਦੁਆਰਾ ਕੰਪਲੈਕਸ ਦੇ ਘੇਰੇ ਤੋਂ ਬਾਹਰ ਬਣੀਆਂ ਸਰਾਵਾਂ ਆਦਿ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਂਦਾ ਹੈ।
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੇਂਦਰ ਵੱਲੋਂ ਇਸ ਸਬੰਧ ਵਿੱਚ 18 ਜੁਲਾਈ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਧਾਰਮਿਕ ਸਥਾਨਾਂ ਦੇ ਘੇਰੇ ਤੋਂ ਬਾਹਰ ਬਣੀਆਂ ਸਰਾਵਾਂ ਨੂੰ ਜੀਐੱਸਟੀ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਇਨ੍ਹਾਂ ਸਰਾਵਾਂ ਦੇ ਸ਼ਰਧਾਲੂਆਂ ਕੋਲੋਂ ਵਸੂਲੇ ਜਾਂਦੇ ਕਿਰਾਏ ‘ਤੇ 12 ਫੀਸਦ ਟੈਕਸ ਲਗਾ ਦਿੱਤਾ ਗਿਆ ਹੈ, ਜਿਸ ਦਾ ਵਾਧੂ ਬੋਝ ਗੁਰੂ ਘਰ ਆਉਣ ਵਾਲੀ ਸੰਗਤ ‘ਤੇ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਘੇਰੇ ਵਿੱਚ ਸ੍ਰੀ ਦਰਬਾਰ ਸਾਹਿਬ ਦੀਆਂ ਤਿੰਨ ਸਰਾਵਾਂ ਆਈਆਂ ਹਨ। ਸਰਕਾਰ ਦੇ ਇਸ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਖਿਲਾਫ ਲੋਂੜੀਂਦੀ ਚਾਰਾਜੋਈ ਕੀਤੀ ਜਾਵੇਗੀ।
ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% ਲਗਾਉਣਾ ਮੰਦਭਾਗਾ : ਭਗਵੰਤ ਮਾਨ
ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇੜੇ ਸਥਿਤ ਸਰਾਵਾਂ ‘ਤੇ 12% ਲਗਾਉਣ ਦੇ ਫੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ, ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਤੁਰੰਤ ਇਸ ਫੈਸਲੇ ਨੂੰ ਵਾਪਸ ਲੈਣ ਦੀ ਲਈ ਆਖਿਆ ਹੈ।

RELATED ARTICLES
POPULAR POSTS