Breaking News
Home / ਭਾਰਤ / ਘਰੇਲੂ ਉਡਾਣਾ ’ਚ ਕਿਰਪਾਨ ’ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਘਰੇਲੂ ਉਡਾਣਾ ’ਚ ਕਿਰਪਾਨ ’ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਹਿੰਦੂ ਸੈਨਾ ਵੱਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼ :
ਸੁਪਰੀਮ ਕੋਰਟ ਨੇ ਅੱਜ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨ ਕਰਤਾ ਨੂੰ ਸਬੰਧਤ ਹਾਈ ਕੋਰਟ ਵਿਚ ਜਾਣ ਲਈ ਕਿਹਾ , ਜਿਸ ਤੋਂ ਬਾਅਦ ਪਟੀਸ਼ਨ ਕਰਤਾ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਧਿਆਨ ਰਹੇ ਕਿ ਇਹ ਪਟੀਸ਼ਨ ਹਿੰਦੂ ਸੈਨਾ ਵੱਲੋਂ ਵਕੀਲ ਅੰਕੁਰ ਯਾਦਵ ਰਾਹੀਂ ਦਾਇਰ ਕੀਤੀ ਗਈ ਸੀ। ਪਟੀਸ਼ਨਰ ਹਿੰਦੂ ਸੈਨਾ ਵੱਲੋਂ ਇਸ ਪਟੀਸ਼ਨ ਰਾਹੀਂ ਲੰਘੀ 4 ਮਾਰਚ 2022 ਦੇ ਹਵਾਬਾਜ਼ੀ ਸੁਰੱਖਿਆ ਹੁਕਮਾਂ ਅਤੇ 12 ਮਾਰਚ 2022 ਦੇ ਸੋਧ ਪੱਤਰ ਨੂੰ ਚੁਣੌਤੀ ਦਿੱਤੀ ਗਈ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …