Breaking News
Home / ਭਾਰਤ / ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫ਼ੀਸਦ ਦਾ ਵਾਧਾ

ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫ਼ੀਸਦ ਦਾ ਵਾਧਾ

ਹੋਮ ਲੋਨ ਹੋਏ ਮਹਿੰਗੇ, ਕਰਜ਼ਦਾਰਾਂ ’ਤੇ ਮਹੀਨਾਵਾਰ ਕਿਸ਼ਤ ਦਾ ਬੋਝ ਵਧਿਆ
ਮੁੰਬਈ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਨੇ ਪ੍ਰਚੂਨ ਮਹਿੰਗਾਈ ਨੂੰ ਰੋਕਣ ਲਈ ਅੱਜ ਨੀਤੀਗਤ ਰੈਪੋ ਦਰ ਨੂੰ 0.5 ਫੀਸਦੀ ਵਧਾ ਕੇ 5.4 ਫੀਸਦੀ ਕਰ ਦਿੱਤਾ ਹੈ। ਇਸ ਨਾਲ ਕਰਜ਼ੇ ਦੀ ਮਹੀਨਾਵਾਰ ਕਿਸ਼ਤ ਵਧੇਗੀ। ਇਸ ਦੇ ਨਾਲ ਹੀ ਮੁਦਰਾ ਨੀਤੀ ਕਮੇਟੀ ਨੇ ਵੀ ਨਰਮ ਨੀਤੀਗਤ ਰੁਖ ਨੂੰ ਵਾਪਸ ਲੈਣ ’ਤੇ ਧਿਆਨ ਦੇਣ ਦਾ ਫੈਸਲਾ ਕੀਤਾ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਭਾਰਤੀ ਅਰਥਵਿਵਸਥਾ ਉੱਚੀ ਮਹਿੰਗਾਈ ਨਾਲ ਜੂਝ ਰਹੀ ਹੈ ਅਤੇ ਇਸ ਨੂੰ ਕਾਬੂ ਵਿੱਚ ਲਿਆਉਣਾ ਜ਼ਰੂਰੀ ਹੈ। ਇਸ ਦੇ ਨਾਲ ਹੀ ਕੇਂਦਰੀ ਬੈਂਕ ਨੇ ਚਾਲੂ ਵਿੱਤੀ ਸਾਲ ’ਚ ਪ੍ਰਚੂਨ ਮਹਿੰਗਾਈ ਦਰ 6.7 ਫੀਸਦੀ ਰਹਿਣ ਦਾ ਅਨੁਮਾਨ ਬਰਕਰਾਰ ਰੱਖਿਆ ਹੈ। ਭਾਰਤੀ ਰਿਜ਼ਰਵ ਬੈਂਕ ਨੇ ਚਾਲੂ ਵਿੱਤੀ ਸਾਲ ਲਈ ਜੀਡੀਪੀ ਦਾ ਅਨੁਮਾਨ 7.2 ਫੀਸਦੀ ’ਤੇ ਬਰਕਰਾਰ ਰੱਖਿਆ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …