Breaking News
Home / ਪੰਜਾਬ / ਸਰਾਵਾਂ ’ਤੇ ਟੈਕਸ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਦਿੱਤੀ ਸਫ਼ਾਈ

ਸਰਾਵਾਂ ’ਤੇ ਟੈਕਸ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ ਨੇ ਦਿੱਤੀ ਸਫ਼ਾਈ

ਕਿਹਾ : ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਨਹੀਂ ਲਗਾਇਆ ਕੋਈ ਟੈਕਸ, ਨਾ ਹੀ ਐਸਜੀਪੀਸੀ ਨੂੰ ਭੇਜਿਆ ਗਿਆ ਕੋਈ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸਥਿਤ ਸਰਾਵਾਂ ’ਤੇ 12 ਫੀਸਦੀ ਜੀਐਸਟੀ ਲਗਾਉਣ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ਼ ਇਨਡਾਇਰੈਕਟ ਟੈਕਸ ਅਤੇ ਕਸਟਮ ਨੇ ਇਸ ਮਾਮਲੇ ’ਚ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ’ਤੇ ਜੀਐਸਟੀ ਨਹੀਂ ਲਗਾਇਆ ਅਤੇ ਨਾ ਜੀਐਸਟੀ ਭਰਨ ਲਈ ਕੋਈ ਨੋਟਿਸ ਭੇਜਿਆ ਗਿਆ ਹੈ। ਹੋ ਸਕਦਾ ਹੈ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਖੁਦ ਹੀ ਜੀਐਸਟੀ ਜਮ੍ਹਾਂ ਕਰਵਾ ਦਿੱਤਾ ਗਿਆ ਹੋਵੇ। ਸੀਬੀਆਈਸੀ ਨੇ ਕਿਹਾ ਕਿ ਜੀਐਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫਾਰਿਸ਼ ਅਨੁਸਾਰ 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਵੀ ਜੀਐਸਟੀ ਦੀ ਛੂਟ ਵਾਪਸ ਲੈ ਲਈ ਗਈ ਹੈ ਅਤੇ ਉਨ੍ਹਾਂ ’ਤੇ 12 ਫੀਸਦੀ ਜੀਐਸਟੀ ਲਗਾਇਆ ਗਿਆ ਹੈ। ਹਾਲਾਂਕਿ ਇਸ ’ਚ ਇਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵੱਲੋਂ ਚਲਾਈਆਂ ਜਾਂਦੀਆਂ ਸਰਾਵਾਂ ਜਾਂ ਧਰਮਸ਼ਾਲਾਵਾਂ ’ਤੇ ਜੀਐਸਟੀ ਨਹੀਂ ਲੱਗੇਗਾ। ਬਲਕਿ ਜਿੱਥੇ ਕਮਰੇ ਦਾ ਕਿਰਾਇਆ 1000 ਰੁਪਏ ਤੋਂ ਘੱਟ ਹੈ, ਉਥੇ ਵੀ ਜੀਐਸਟੀ ਤੋਂ ਛੋਟ ਜਾਰੀ ਰਹੇਗੀ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …