Breaking News
Home / ਪੰਜਾਬ / ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਹੋਇਆ ਕਰੋਨਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਹੋਇਆ ਕਰੋਨਾ

ਟ੍ਰਾਈਸਿਟੀ ’ਚ ਲੰਘੇ 24 ਘੰਟਿਆਂ ਦੌਰਾਨ 400 ਮਾਮਲੇ ਆਏ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ’ਚ ਕਰੋਨਾ ਦੇ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਪ੍ਰੰਤੂ ਉਨ੍ਹਾਂ ਦੀ ਰਿਪੋਰਟ ਪਾਜੇਟਿਵ ਆਈ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ-ਜਿਹੜੇ ਵਿਅਕਤੀ ਵੀ ਲੰਘੇ ਇਕ-ਦੋ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿਚ ਆਏ ਹਨ ਕਿਰਪਾ ਕਰਕੇ ਉਹ ਆਪਣਾ ਕਰੋਨਾ ਟੈਸਟ ਕਰਵਾ ਲੈਣ। ਧਿਆਨ ਰਹੇ ਕਿ ਚੰਡੀਗੜ੍ਹ ਵਿਚ ਕਰੋਨਾ ਦੇ ਮਾਮਲੇ ਤੇਜੀ ਨਾਲ ਵਧ ਰਹੇ ਹਨ ਅਤੇ ਸ਼ਹਿਰ ਵਿਚ ਰੋਜ਼ਾਨਾ 100 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਟ੍ਰਾਈਸਿਟੀ ਵਿਚ ਲੰਘੇ 24 ਘੰਟਿਆਂ ਦੌਰਾਨ 400 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਚੰਡੀਗੜ੍ਹ ਸਿਹਤ ਵਿਭਾਗ ਅਨੁਸਾਰ ਟ੍ਰਾਈਸਿਟੀ ਵਿਚ ਕਰੋਨਾ ਵਾਇਰਸ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 900 ਤੱਕ ਪਹੁੰਚ ਗਈ ਹੈ। ਉਧਰ ਪੰਜਾਬ ਵਿਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਨਿੱਤ ਵਾਧਾ ਦਰਜ ਕੀਤਾ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਸਮੁੱਚੇ ਭਾਰਤ ਵਿਚ ਕਰੋਨਾ ਦੇ 19, 406 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 19,928 ਮਰੀਜ਼ ਕਰੋਨਾ ਵਾਇਰਸ ਨੂੰ ਮਾਤ ਦਿੰਦੇ ਹੋਏ ਬਿਲਕੁਲ ਤੰਦਰੁਸਤ ਹੋ ਗਏ ਹਨ। ਭਾਰਤ ਵਿਚ ਕਰੋਨਾ ਵਾਇਰਸ ਤੋਂ ਪੀੜਤ ਐਕਟਿਵ ਮਰੀਜ਼ਾਂ ਦੀ ਗਿਣਤੀ 1, 34, 793 ਦਰਜ ਕੀਤੀ ਗਈ ਹੈ।

Check Also

ਲਾਲ ਕਿਲਾ ਹਿੰਸਾ ਮਾਮਲੇ ’ਤੇ ਲਾਲਜੀਤ ਭੁੱਲਰ ਨੇ ਤੋੜੀ ਚੁੱਪ

ਕਿਹਾ : ਮੈਂ ਕਿਸਾਨ ਦਾ ਪੁੱਤਰ ਹਾਂ, ਕਿਸਾਨ ਅੰਦੋਲਨ ’ਚ ਜਾ ਕੇ ਕੁੱਝ ਗਲਤ ਨਹੀਂ …