ਕਿਹਾ : ਕਿਹਾ ਆਪਣੇ ਘਰਾਂ ’ਤੇ ਲਗਾਓ ਕੇਸਰੀ ਝੰਡੇ
ਮੁੱਖ ਮੰਤਰੀ ਭਗਵੰਤ ਮਾਨ ਬੋਲੇ ਸੰਵਿਧਾਨ ਦੀ ਸਹੁੰ ਖਾ ਕੇ ਤਿਰੰਗੇ ਤੋਂ ਦਿੱਕਤ ਕਿਉਂ?
ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਤੋਂ ਲੋਕ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤਿਰੰਗਾ ਮੁਹਿੰਮ ਰਾਸ ਨਹੀਂ ਆ ਰਹੀ। ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਸੰਸਥਾਵਾਂ ’ਤੇ ਕੇਸਰੀ ਝੰਡਾ ਲਗਾਉਣ। ਇਸ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕਸਦਿਆਂ ਕਿਹਾ ਕਿ ਸੰਵਿਧਾਨ ਦੀ ਸਹੁੰ ਖਾਣ ਵਾਲਿਆਂ ਨੂੰ ਤਿਰੰਗੇ ਤੋਂ ਦਿੱਕਤ ਕੀ ਹੈ? ਭਗਵੰਤ ਮਾਨ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਵਰਤੀ ਜਾਣ ਵਾਲੀ ਦੋਗਲੀ ਨੀਤੀ ਨਹੀਂ ਚੱਲੇਗੀ। ਇਹ ਦੇਸ਼ ਸਾਨੂੰ ਸ਼ਹੀਦਾਂ ਅਤੇ ਸਾਡੇ ਬਜ਼ੁਰਗਾਂ ਨੇ ਅਜ਼ਾਦ ਕਰਵਾ ਕੇ ਦਿੱਤਾ ਹੈ, ਜਿਸ ਦੇ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਜਿਸ ਕਰਕੇ ਅੱਜ ਇਸ ਤਿਰੰਗੇ ਦੀ ਸ਼ਾਨ ਬਹਾਲ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਵੀ ਅੱਤਵਾਦੀ ਕਿਹਾ ਸੀ। ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਮੂਹ ਵਿਰੋਧੀਆਂ ਪਾਰਟੀਆਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …