6.7 C
Toronto
Saturday, April 25, 2026
spot_img
Homeਭਾਰਤਉੁਪ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਜਾਰੀ

ਉੁਪ ਰਾਸ਼ਟਰਪਤੀ ਅਹੁਦੇ ਲਈ ਵੋਟਿੰਗ ਜਾਰੀ

ਐਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਮਾਰਗਰੇਟ ਅਲਵਾ ਵਿਚਾਲੇ ਮੁਕਾਬਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ ਅੱਜ 788 ਸੰਸਦ ਮੈਂਬਰਾਂ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ। ਉਮੀਦ ਹੈ ਕਿ ਜਦੋਂ ਇਹ ਖ਼ਬਰਾਂ ਪੜ੍ਹੀਆਂ ਜਾ ਰਹੀਆਂ ਹੋਣਗੀਆਂ ਉਦੋਂ ਤੱਕ ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਮੁਕੰਮਲ ਹੋ ਚੁੱਕੀ ਹੋਵੇਗੀ ਅਤੇ ਉਨ੍ਹਾਂ ਦੇ ਨਾਂ ਦਾ ਐਲਾਨ ਹੋ ਗਿਆ ਹੋਵੇਗਾ। ਇਸ ਅਹੁਦੇ ਲਈ ਐੱਨਡੀਏ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੀ ਮਾਰਗਰੇਟ ਅਲਵਾ ਵਿਚਕਾਰ ਮੁਕਾਬਲਾ ਹੈ। ਮਾਰਗਰੇਟ ਅਲਵਾ ਵੀ ਰਾਜਸਥਾਨ ਦੀ ਸਾਬਕਾ ਰਾਜਪਾਲ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੀ ਕਈ ਵਿਰੋਧੀ ਪਾਰਟੀ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਪ੍ਰੰਤੂ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਧਨਖੜ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ। ਉਧਰ ਟੀਆਰਐੱਸ ਨੇ ਮਾਰਗਰੇਟ ਅਲਵਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਪੋਲਿੰਗ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਹੋਵੇਗੀ। ਸ਼ਨਿਚਰਵਾਰ ਦੇਰ ਸ਼ਾਮ ਨੂੰ ਰਿਟਰਨਿੰਗ ਅਫ਼ਸਰ ਵੋਟਾਂ ਦੀ ਗਿਣਤੀ ਮਗਰੋੋਂ ਦੇਸ਼ ਅਗਲੇ ਉਪ ਰਾਸ਼ਟਰਪਤੀ ਦੇ ਨਾਮ ਦਾ ਐਲਾਨ ਕਰ ਦਿੱਤੇ ਜਾਵੇਗਾ। ਮੌਜੂਦਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋ ਰਿਹਾ ਹੈ।

 

RELATED ARTICLES
POPULAR POSTS