ਵਿਰੋਧੀ ਬੋਲੇ : ਰੈਨੋਵੇਸ਼ਨ ’ਤੇ ਖਰਚੇ 2 ਕਰੋੜ, ‘ਆਪ’ ਨੇ ਸ਼ੇਅਰ ਕੀਤੀ ਲਿਸਟ ਨੂੰ ਦੱਸਿਆ ਫਰਜੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੇ ਸਰਕਾਰੀ ਘਰ ਦੀ ਰੈਨੋਵੇਸ਼ਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਘਰ ਦੀ ਰੈਨੋਵੇਸ਼ਨ ’ਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਸਬੰਧੀ ਇਕ ਲਿਸਟ ਵੀ ਜਾਰੀ ਕੀਤੀ ਗਈ ਹੈ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਇਹ ਲਿਸਟ ਅਨਮੋਲ ਗਗਨ ਮਾਨ ਵੱਲੋਂ ਵਿਭਾਗ ਨੂੰ ਭੇਜੀ ਗਈ ਹੈ। ਜਦਕਿ ਆਮ ਆਦਮੀ ਪਾਰਟੀ ਨੇ ਇਸ ਭੇਜੀ ਗਈ ਲਿਸਟ ਨੂੰ ਫਰਜੀ ਦੱਸਿਆ ਹੈ। ਉਨ੍ਹਾਂ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਕਾਂਗਰਸ ਪਾਰਟੀ ਵੱਲੋਂ ਇਹ ਫਰਜੀ ਲਿਸਟ ਤਿਆਰ ਕੀਤੀ ਗਈ ਹੈ। ਉਧਰ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਅਨਮੋਲ ਗਗਨ ਮਾਨ ਨੇ ਰੈਨੋਵੇਟ ਲਈ 34 ਕੰਮ ਦੱਸੇ ਹਨ। ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਹਿੰਦੀ ਸੀ ਕਿ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚਿਆ ਜਾਵੇਗਾ। ਪ੍ਰੰਤੂ ਹੁਣ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦਾ ਪੈਸਾ ਆਪਣੇ ਘਰਾਂ ਨੂੰ ਆਲੀਸ਼ਾਨ ਬੰਗਲੇ ਬਣਾਉਣ ’ਤੇ ਖਰਚਿਆ ਜਾ ਰਿਹਾ ਹੈ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …