Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨੂੰ ਕੀਤਾ ਪੂਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨੂੰ ਕੀਤਾ ਪੂਰਾ

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ 39.55 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਇਕ ਹੋਰ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਮਾਨ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ 39.55 ਕਰੋੜ ਰੁਪਏ ਜਾਰੀ ਕੀਤੇ ਹਨ। ਧਿਆਨ ਰਹੇ ਕਿ ਕੁਝ ਦਿਨ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਤਾਂ ਕਿਸਾਨਾਂ ਵੱਲੋਂ ਇਹ ਮੰਗ ਰੱਖੀ ਸੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਤੁਹਾਡੀ ਇਸ ਮੰਗ ਨੂੰ ਜਲਦ ਪੂਰਾ ਕੀਤਾ ਜਾਵੇ। ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਨੂੰ ਹਾਲੇ ਤਿੰਨ ਦਿਨ ਹੀ ਹੋਏ ਹਨ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਪਰਿਵਾਰਾਂ ਲਈ ਸਹਾਇਤਾ ਰਾਸ਼ੀ ਜਾਰੀ ਕਰ ਦਿੱਤੀ ਹੈ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ ਉਤੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਕਿਸਾਨੀ ਅੰਦੋਲਨ ਇਕ ਸਾਲ ਤੋਂ ਵੱਧ ਸਮੇਂ ਤੱਕ ਚੱਲਿਆ ਸੀ। ਇਸ ਅੰਦੋਲਨ ਦੌਰਾਨ ਪੰਜਾਬ ਦੇ 700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਸਨ।

 

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …