19.2 C
Toronto
Tuesday, October 7, 2025
spot_img
Homeਭਾਰਤਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼

ਬਿਜਲੀ ਸੋਧ ਬਿੱਲ ਲੋਕ ਸਭਾ ’ਚ ਪੇਸ਼

ਭਗਵੰਤ ਮਾਨ ਨੇ ਕਿਹਾ : ਬਿੱਲ ਖਿਲਾਫ ਸੜਕ ਤੋਂ ਸੰਸਦ ਤੱਕ ਲੜਾਈ ਲੜਾਂਗੇ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਲੋਕ ਸਭਾ ਵਿਚ ਅੱਜ 8 ਅਗਸਤ ਨੂੰ ਬਿਜਲੀ ਸੋਧ ਬਿੱਲ 2022 ਪੇਸ਼ ਕਰ ਦਿੱਤਾ ਗਿਆ ਹੈ। ਇਸ ਬਿੱਲ ਦਾ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਿਸਾਨ ਜੱਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਉਧਰ ਦੂਜੇ ਪਾਸੇ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਕਿਸਾਨਾਂ ਦੇ ਖਿਲਾਫ ਨਹੀਂ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਸੋਧ ਬਿੱਲ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਅਧਿਕਾਰ ਲਈ ਸੜਕ ਤੋਂ ਸੰਸਦ ਤੱਕ ਕੇਂਦਰ ਸਰਕਾਰ ਖਿਲਾਫ ਲੜਾਈ ਲੜਾਂਗੇ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇਕ ਹੋਰ ਹਮਲਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਬਿੱਲ ਨੂੰ ਸੰਸਦ ਵਿਚ ਪੇਸ਼ ਕਰਨ ਦਾ ਸਖਤ ਵਿਰੋਧ ਕਰਦੇ ਹਾਂ। ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2020 ਵਿਚ ਇਹ ਬਿੱਲ ਲਿਆਂਦਾ ਸੀ ਤਾਂ ਕਿਸਾਨਾਂ ਨੇ ਇਸਦਾ ਡਟਵਾਂ ਵਿਰੋਧ ਕੀਤਾ। ਤਦ ਕੇਂਦਰ ਨੇ ਇਸ ਨੂੰ ਵਾਪਸ ਲੈ ਲਿਆ ਸੀ ਅਤੇ ਉਸ ਸਮੇਂ ਵਾਅਦਾ ਕੀਤਾ ਸੀ ਕਿ ਸੂਬਿਆਂ ਨਾਲ ਸਲਾਹ ਕਰਕੇ ਇਸ ਬਿੱਲ ਨੂੰ ਦੁਬਾਰਾ ਲਿਆਵਾਂਗੇ। ਇਸਦੇ ਬਾਵਜੂਦ ਕਿਸੇ ਵੀ ਸੂਬੇ ਨਾਲ ਚਰਚਾ ਨਹੀਂ ਕੀਤੀ ਗਈ ਅਤੇ ਬਿੱਲ ਲੈ ਆਂਦਾ। ਚੀਮਾ ਨੇ ਇਸ ਨੂੰ ਸੰਘੀ ਢਾਂਚੇ ’ਤੇ ਬਹੁਤ ਹੀ ਵੱਡਾ ਹਮਲਾ ਕਰਾਰ ਦਿੱਤਾ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਬਿੱਲ ਖਿਲਾਫ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ।

 

 

RELATED ARTICLES
POPULAR POSTS