27.7 C
Toronto
Tuesday, August 11, 2026
spot_img
Homeਪੰਜਾਬ1947 ਦੀ ਵੰਡ ਸਮੇਂ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ...

1947 ਦੀ ਵੰਡ ਸਮੇਂ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਯਾਦ

1947 ਦੀ ਵੰਡ ਸਮੇਂ ਮਰਨ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਯਾਦ75 ਸਾਲ ਬਾਅਦ ਮਰਨ ਵਾਲਿਆਂ ਦੀ ਯਾਦ ’ਚ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਦੀ ਵੰਡ ਵੇਲੇ 1947 ਵਿੱਚ ਮਾਰੇ ਗਏ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ’ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਵਿਖੇ 14 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਦੇਸ਼ ਦੀ ਵੰਡ ਮਗਰੋਂ 75 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਉਸ ਸਮੇਂ ਮਾਰੇ ਗਏ ਦਸ ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਯਾਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਗਿਆ ਹੈ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਵੰਡ ਵੇਲੇ ਦੇ ਪੀੜਤ ਹਿੰਦੂ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿਚ ਆਪਣੇ ਧਾਰਮਿਕ ਅਸਥਾਨਾਂ ’ਤੇ ਵਿਛੜੀਆਂ ਰੂਹਾਂ ਨਮਿਤ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ।

RELATED ARTICLES
POPULAR POSTS