Breaking News
Home / ਭਾਰਤ / ਕਾਂਗਰਸ ਪਾਰਟੀ 7 ਸਤੰਬਰ ਤੋਂ ਕਰੇਗੀ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ

ਕਾਂਗਰਸ ਪਾਰਟੀ 7 ਸਤੰਬਰ ਤੋਂ ਕਰੇਗੀ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ

ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਕਸ਼ਮੀਰ ਪਹੁੰਚ ਕੇ ਸਮਾਪਤ ਹੋਵੇਗੀ ਇਹ ਯਾਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ 7 ਸਤੰਬਰ ਤੋਂ ‘ਭਾਰਤ ਜੋੜੋ’ ਯਾਤਰਾ ਦੀ ਸ਼ੁਰੂਆਤ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਕਸ਼ਮੀਰ ਵਿਚ ਸਮਾਪਤ ਹੋਵੇਗੀ। ਜੈਰਾਮ ਰਮੇਸ਼ ਨੇ ਦੱਸਿਆ ਕਿ 80 ਸਾਲ ਪਹਿਲਾਂ ਮਹਾਤਮਾ ਗਾਂਧੀ ਦੀ ਅਗਵਾਈ ਅਤੇ ਪ੍ਰੇਰਨਾ ਨਾਲ ਇੰਡੀਅਨ ਨੈਸ਼ਨਲ ਕਾਂਗਰਸ ਨੇ ‘ਭਾਰਤ ਛੋੜੋ’ ਅੰਦੋਲਨ ਸ਼ੁਰੂ ਕੀਤਾ ਸੀ, ਜਿਸ ਨਾਲ ਪੰਜ ਸਾਲ ਬਾਅਦ ਸਾਡੇ ਦੇਸ਼ ਨੂੰ ਅਜ਼ਾਦੀ ਮਿਲ ਗਈ ਸੀ। ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ‘ਭਾਰਤ ਜੋੜੋ’ ਯਾਤਰਾ ਕੱਢਣ ਦਾ ਫੈਸਲਾ ਕੀਤਾ ਹੈ ਅਤੇ ਇਹ ਯਾਤਰਾ ਹੁਣ ਕਾਂਗਰਸ ਪਾਰਟੀ ਵੱਲੋਂ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਪੈਦਲ ਯਾਤਰਾ 12 ਰਾਜਾਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚੋਂ ਦੀ ਹੁੰਦੀ ਹੋਈ 3500 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ 150 ਦਿਨਾਂ ਬਾਅਦ ਕਸ਼ਮੀਰ ਵਿਚ ਆ ਕੇ ਸਮਾਪਤ ਹੋਵੇਗੀ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …