ਚਾਰ ਮਹੀਨੇ ਦਾ ਟੈਕਸ ਮਾਫ ਕਰਨ ਅਤੇ ਕਿਰਾਇਆ ਵਧਾਉਣ ਦੀ ਹੋ ਰਹੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿੱਚ ਅੱਜ ਮੰਗਲਵਾਰ ਨੂੰ ਨਿੱਜੀ ਬੱਸਾਂ ਦੀ ਹੜਤਾਲ ਰਹੀ ਅਤੇ ਸਵਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਾਈਵੇਟ ਬੱਸ ਟਰਾਂਸਪੋਰਟਰਾਂ ਦਾ ਕਹਿਣਾ ਹੈ ਕਿ ਇਹ ਹੜਤਾਲ ਕਿਸੇ ਸ਼ੌਕ ਨੂੰ ਨਹੀਂ ਕੀਤੀ, ਸਗੋਂ ਆਪਣੇ ਹੱਕ ਹਾਸਲ ਕਰਨ ਲਈ ਮਜਬੂਰੀਵੱਸ ਕਰਨੀ ਪਈ ਹੈ। ਨਿੱਜੀ ਬੱਸ ਮਾਲਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਚਾਰ ਮਹੀਨਿਆਂ ਦਾ ਟੈਕਸ ਮਾਫ ਕੀਤਾ ਜਾਵੇ ਅਤੇ ਕਿਰਾਇਆ ਵੀ ਵਧਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਮਹਿੰਗਾ ਡੀਜ਼ਲ, ਮਹਿੰਗੇ ਪਾਰਟਸ, ਟੈਕਸ, ਮੁਫਤ ਸਫਰ, ਸਰਕਾਰੀ ਅਤੇ ਸਿਆਸੀ ਵਗਾਰਾਂ, ਅਧਿਕਾਰੀਆਂ ਕਰਮਚਾਰੀਆਂ ਦੀ ਸੇਵਾ ਦੇ ਨਾਲ-ਨਾਲ ਹਰ ਰੋਜ਼ ਥਾਂ-ਥਾਂ ਸੜਕੀ ਆਵਾਜਾਈ ਰੋਕਣ ਨੇ ਉਨ੍ਹਾਂ ਨੂੰ ਕੰਗਾਲ ਕਰ ਦਿੱਤਾ ਹੈ। ਪ੍ਰਾਈਵੇਟ ਬੱਸ ਅਪਰੇਟਰਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ 2021 ਦੇ ਆਖਰੀ ਚਾਰ ਮਹੀਨੇ ਦਾ ਟੈਕਸ ਪੰਜਾਬ ਸਰਕਾਰ ਨੇ ਮਾਫ ਕਰਨ ਦੀ ਗੱਲ ਕਹੀ ਸੀ, ਪਰ ਅਜੇ ਤੱਕ ਵੀ ਉਹ ਟੈਕਸ ਮਾਫ ਨਹੀਂ ਹੋਇਆ ਹੈ। ਸੋ ਇਹ ਟੈਕਸ ਮਾਫ ਕੀਤਾ ਜਾਵੇ। ਪ੍ਰਾਈਵੇਟ ਬੱਸ ਅਪਰੇਟਰਾਂ ਨੇ ਮੰਗ ਕੀਤੀ ਪੰਜਾਬ ਵਿਚ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿਚ ਮਿਲ ਰਹੀ ਮੁਫਤ ਸਫਰ ਦੀ ਸਹੂਲਤ ਨੂੰ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ। ਬੱਸ ਅਪਰੇਟਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 16-17 ਅਗਸਤ ਨੂੰ ਪੰਜਾਬ ਸਰਕਾਰ ਦੇ ਖਿਲਾਫ ਕੋਈ ਵੱਡਾ ਫੈਸਲਾ ਲਿਆ ਜਾਵੇਗਾ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …