Breaking News
Home / ਪੰਜਾਬ / ਰੋਪੜ ਦਾ ਮਾਈਨਿੰਗ ਅਫਸਰ ਮੁਅੱਤਲ

ਰੋਪੜ ਦਾ ਮਾਈਨਿੰਗ ਅਫਸਰ ਮੁਅੱਤਲ

ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਆ ਐਕਸ਼ਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੋਪੜ ਦੇ ਮਾਈਨਿੰਗ ਅਫਸਰ ਪੁਨੀਤ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਮੰਤਰੀ ਨੇ ਕਿਹਾ ਕਿ ਬਰਸਾਤੀ ਮੌਸਮ ਦੇ ਦੌਰਾਨ ਖਨਨ ’ਤੇ ਪਾਬੰਦੀ ਲਗਾਈ ਗਈ ਹੈ। ਇਸਦੇ ਬਾਵਜੂਦ ਮਾਈਨਿੰਗ ਅਫਸਰ ਦੇ ਇਲਾਕੇ ਵਿਚ ਰਾਤ ਦੇ ਸਮੇਂ ਖਨਨ ਹੋ ਰਹੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੀ ਲਾਪਰਵਾਹੀ ਮਿਲੀ ਸੀ। ਖਨਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੁਨੀਤ ਸ਼ਰਮਾ ਦੇ ਇਲਾਕੇ ਵਿਚ ਲਗਾਤਾਰ ਗੈਰਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਮਨਾਹੀ ਦੇ ਬਾਵਜੂਦ ਰੋਪੜ ਦੇ ਖੇੜਾ ਕਲਮੋਟ ਅਤੇ ਦੂਜੇ ਖੇਤਰਾਂ ਵਿਚ ਖਨਨ ਦੀ ਸ਼ਿਕਾਇਤ ਮਿਲ ਰਹੀ ਸੀ। ਇਸ ਦੇ ਚੱਲਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 19 ਮਾਰਚ ਤੋਂ ਲੈ ਕੇ ਹੁਣ ਤੱਕ 306 ਐਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਲੀਗਲ ਮਾਈਨਿੰਗ ਵਿਚ ਢਾਈ ਗੁਣਾ ਵਾਧਾ ਹੋਇਆ ਹੈ।

 

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …