Breaking News
Home / ਪੰਜਾਬ / ਅਕਾਲੀ ਆਗੂਆਂ ਦੇ ਬਗਾਵਤੀ ਸੁਰ ਬਰਕਰਾਰ

ਅਕਾਲੀ ਆਗੂਆਂ ਦੇ ਬਗਾਵਤੀ ਸੁਰ ਬਰਕਰਾਰ

ਕਾਹਲੋਂ ਦੇ ਘਰ ਇਕੱਠੇ ਹੋਏ ਕਈ ਸੀਨੀਅਰ ਆਗੂ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਬਾਗੀ ਸੁਰ ਅਜੇ ਵੀ ਬਰਕਰਾਰ ਹਨ। ਉਨ੍ਹਾਂ ਵਲੋਂ ਪੰਜਾਬ ਦੇ ਸੀਨੀਅਰ ਅਕਾਲੀ ਆਗੂਆਂ ਨੂੰ ਮਿਲਣਾ ਲਗਾਤਾਰ ਜਾਰੀ ਹੈ। ਅਕਾਲੀ ਦਲ ਦੀ ਹਾਈਕਮਾਨ ਖਿਲਾਫ ਖੜ੍ਹੇ ਹੋ ਚੁੱਕੇ ਮਨਪ੍ਰੀਤ ਇਆਲੀ ਨੇ ਹੁਣ ਕਈ ਸੀਨੀਅਰ ਆਗੂਆਂ ਨਾਲ ਅੰਮਿ੍ਰਤਸਰ ’ਚ ਰਵੀਕਰਨ ਸਿੰਘ ਕਾਹਲੋਂ ਦੇ ਘਰ ਮੀਟਿੰਗ ਕੀਤੀ। ਮਨਪ੍ਰੀਤ ਸਿੰਘ ਇਆਲੀ ਪਹਿਲਾਂ ਵੀ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਬਗਾਵਤੀ ਸੁਰ ਦਿਖਾ ਚੁੱਕੇ ਹਨ। ਅੰਮਿ੍ਰਤਸਰ ਵਿਚ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਦੇ ਘਰ ਹੋਈ ਬੈਠਕ ਵਿਚ ਵਿਧਾਇਕ ਇਆਲੀ ਦੇ ਨਾਲ ਕਈ ਸੀਨੀਅਰ ਆਗੂ ਪਹੁੰਚੇ, ਜਿਨ੍ਹਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ ਬੋਨੀ, ਸੰਤਾ ਸਿੰਘ ਉਮੈਦਪੁਰੀ, ਇੰਦਰ ਇਕਬਾਲ ਸਿੰਘ ਅਟਵਾਲ, ਕਰਨੈਲ ਸਿੰਘ ਪੰਜੌਲੀ ਅਤੇ ਜਗਜੀਤ ਸਿੰਘ ਕੋਹਲੀ ਸ਼ਾਮਲ ਰਹੇ। ਇਸੇ ਦੌਰਾਨ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਬੈਠਕ ਦੌਰਾਨ ਸੀਨੀਅਰ ਅਕਾਲੀ ਆਗੂਆਂ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰ ਕੀਤਾ ਗਿਆ। ਉਧਰ ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਚ ਸੀਨੀਅਰ ਆਗੂਆਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਦੇਖਦਿਆਂ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਦਾ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੂੰ ਲਗਾਇਆ ਗਿਆ, ਜਦੋਂ ਕਿ ਇਸ ਕਮੇਟੀ ਵਿਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ. ਸੁਖਵਿੰਦਰ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …