26.1 C
Toronto
Tuesday, June 30, 2026
spot_img
Homeਪੰਜਾਬਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਆਮਿਰ ਖਾਨ

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਆਮਿਰ ਖਾਨ

ਫਿਲਮ ‘ਲਾਲ ਸਿੰਘ ਚੱਢਾ’ ਭਲਕੇ ਬੁੱਧਵਾਰ ਨੂੰ ਹੋਵੇਗੀ ਰਿਲੀਜ਼
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਵਿਵਾਦਾਂ ਵਿਚ ਘਿਰੀ ਫਿਲਮ ‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਇਕ ਦਿਨ ਪਹਿਲਾਂ ਬਾਲੀਵੁੱਡ ਅਦਾਕਾਰ ਆਮਿਰ ਖਾਨ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਅੱਜ ਬੁੱਧਵਾਰ ਸਵੇਰੇ ਸਾਢੇ ਪੰਜ ਵਜੇ ਆਮਿਰ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਫਿਲਮ ਦੀ ਸਫਲਤਾ ਲਈ ਆਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ ਆਮਿਰ ਖਾਨ ਦੀ ਫਿਲਮ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਇਕ ਪੁਰਾਣੇ ਬਿਆਨ ਕਾਰਨ ਵਿਵਾਦਾਂ ਵਿਚ ਚੱਲ ਰਹੀ ਹੈ, ਜਿਸਦਾ ਪੂਰੇ ਦੇਸ਼ ਵਿਚ ਬਾਈਕਾਟ ਵੀ ਕੀਤਾ ਜਾ ਰਿਹਾ ਹੈ। ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਭਲਕੇ ਵੀਰਵਾਰ ਨੂੰ ਵਿਸ਼ਵ ਦੇ ਸਿਨੇਮਾ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਆਮਿਰ ਖਾਨ ਦੀ ਇਸ ਫਿਲਮ ਦੇ ਵਿਰੋਧ ਦਾ ਕਾਰਨ ਉਨ੍ਹਾਂ ਦਾ ਹੀ ਇਕ ਬਿਆਨ ਹੈ, ਜੋ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਦਿੱਤਾ ਸੀ। ਉਸ ਸਮੇਂ ਆਮਿਰ ਖਾਨ ਨੇ ਕਿਹਾ ਸੀ ਕਿ ਉਹ ਭਾਰਤ ਵਿਚ ਅਸ਼ਹਿਣਸ਼ੀਲਤਾ ਵਧਣ ਦੀਆਂ ਘਟਨਾਵਾਂ ਨੂੰ ਦੇਖਦਿਆਂ ਚੌਕਸ ਹੋ ਗਏ ਹਨ। ਉਸ ਸਮੇਂ ਆਮਿਰ ਖਾਨ ਦੀ ਪਤਨੀ ਕਿਰਨ ਰਾਓ ਨੇ ਸੁਝਾਅ ਦਿੱਤਾ ਸੀ ਕਿ ਉਨ੍ਹਾਂ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ। ਆਮਿਰ ਖਾਨ ਦੇ ਇਸ ਬਿਆਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਫਿਲਮ ਰਿਲੀਜ਼ ਹੋ ਰਹੀ ਹੈ।

RELATED ARTICLES
POPULAR POSTS