ਡਰੱਗ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਡਰੱਗਜ਼ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿਚ ਮਜੀਠੀਆ ਨੂੰ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ’ਚ ਬੰਦ ਸਨ। ਹਾਈਕੋਰਟ ਵਿਚ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ’ਤੇ ਦਰਜ ਕੇਸ ਨੂੰ ਰਾਜਨੀਤਕ ਬਦਲਾਖੋਰੀ ਕਰਾਰ ਦਿੱਤਾ। ਮਜੀਠੀਆ ਦੇ ਖਿਲਾਫ ਪੰਜਾਬ ’ਚ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਡਰੱਗ ਮਾਮਲੇ ’ਚ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ 24 ਫਰਵਰੀ ਤੋਂ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਬਿਕਰਮ ਮਜੀਠੀਆ ਕੇਸ ਖਾਰਜ ਕਰਾਉਣ ਲਈ ਸੁਪਰੀਮ ਕੋਰਟ ਵੀ ਪਹੁੰਚੇ ਸਨ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ। ਮਜੀਠੀਆ ਦੀ ਰੈਗੂਲਰ ਬੇਲ ’ਤੇ ਸੁਣਵਾਈ ਲਈ ਹਾਈਕੋਰਟ ਦੇ ਚੀਫ ਜਸਟਿਸ ਨੇ ਪਹਿਲਾਂ ਜਸਟਿਸ ਏਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿੱਲ ਦੀ ਬੈਂਚ ਬਣਾਈ ਸੀ। ਇਨ੍ਹਾਂ ਵਿਚੋਂ ਜਸਟਿਸ ਮਸੀਹ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਚ ਨੂੰ ਇਹ ਕੇਸ ਭੇਜਿਆ ਗਿਆ, ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸੁਣਵਾਈ ਕਰਦਿਆਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …