8 C
Toronto
Wednesday, October 29, 2025
spot_img
Homeਪੰਜਾਬਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਈ...

ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਈ ਸਖਤ

ਦੂਜੇ ਸੂਬਿਆਂ ਤੋਂ ਆਉਣ ਵਾਲੇ ਪਸ਼ੂਆਂ ਦੀ ਪੰਜਾਬ ’ਚ ਨਹੀਂ ਹੋਵੇਗੀ ਐਂਟਰੀ, ਪਸ਼ੂ ਮੇਲਿਆਂ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਲੰਪੀ ਸਕਿਨ ਸਬੰਧੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਅੱਜ ਇਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਸ਼ੂਆਂ ’ਚ ਫੈਲ ਰਹੀ ਲੰਪੀ ਸਕਿਨ ਦੀ ਬਿਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਗੁਜਰਾਤ ਤੋਂ ਲੋੜੀਂਦੀ ਵੈਕਸੀਨੇਸ਼ਨ ਗੌਟ ਪੋਕਸ ਮੰਗਵਾਈ ਹੈ। ਇਸ ਲਈ ਪਸ਼ੂ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਹ ਲੋੜ ਮੁਤਾਬਕ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਉਣ। ਜੇਕਰ ਕਿਸੇ ਪਸ਼ੂ ਨੂੰ ਲੰਪੀ ਸਕਿਨ ਨਾਮੀ ਬਿਮਾਰੀ ਹੈ ਤਾਂ ਉਸ ਪਸ਼ੂ ਨੂੰ ਬਾਕੀਆਂ ਨਾਲੋਂ ਵੱਖ ਰੱਖਿਆ ਜਾਵੇ। ਮੁੱਖ ਮੰਤਰੀ ਵੱਲੋਂ ਇਕ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਵਿਚ ਵਿੱਤ ਮੰਤਰੀ ਹਰਪਾਲ ਚੀਮਾ, ਕੁਲਦੀਪ ਧਾਲੀਵਾਲ ਤੇ ਲਾਲਜੀਤ ਭੁੱਲਰ ਨੂੰ ਸ਼ਾਮਲ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਕਿ ਉਹ ਸਾਫ਼-ਸਫ਼ਾਈ ਦਾ ਪੂਰਾ ਖਿਆਲ ਰੱਖਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤਕ ਇਸ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਨਹੀਂ ਹੋ ਜਾਂਦਾ, ਓਨੀ ਦੇਰ ਤਕ ਦੂਜੇ ਸੂਬਿਆਂ ਤੋਂ ਪੰਜਾਬ ’ਚ ਪਸ਼ੂਆਂ ਦੀ ਐਂਟਰੀ ਨਹੀਂ ਹੋਵੇਗੀ। ਪਸ਼ੂ ਮੇਲਿਆਂ ’ਤੇ ਵੀ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ।

 

RELATED ARTICLES
POPULAR POSTS