ਖੁਦ ਨੂੰ ਘਰ ’ਚ ਕੀਤਾ ਇਕਾਂਤਵਾਸ, ਕਰੋਨਾ ਨਿਯਮਾਂ ਦੀ ਕਰ ਰਹੇ ਨੇ ਪਾਲਣਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਵਾਡਰਾ ਮੁੜ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਘਰ ਵਿਚ ਹੀ ਇਕਾਂਤਵਾਸ ਵਿਚ ਹਨ ਅਤੇ ਕਰੋਨਾ ਨਿਯਮਾਂ ਨਾਲ ਸਬੰਧਤ ਸਾਰੇ ਨਿਯਮਾਂ ਦੀ ਪਾਲਣ ਕਰ ਰਹੇ ਹਨ। ਧਿਆਨ ਰਹੇ ਕਿ ਪਿ੍ਰਅੰਕਾ ਗਾਂਧੀ ਇਸ ਤੋਂ ਪਹਿਲਾਂ ਵੀ ਇਕ ਕਰੋਨਾ ਪਾਜੇਟਿਵ ਹੋ ਚੁੱਕੇ ਹਨ। ਉਧਰ ਭਾਰਤ ’ਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 16 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਹਨ ਜਦਕਿ 16 ਹਜ਼ਾਰ 539 ਮਰੀਜ਼ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਤੰਦਰੁਸਤ ਹੋ ਚੁੱਕੇ ਹਨ ਅਤੇ ਇਸ ਸਮੇਂ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1 ਲੱਖ 28 ਹਜ਼ਾਰ ਤੋਂ ਪਾਰ ਚਲੀ ਗਈ ਹੈ। ਦੂਜੇ ਪਾਸੇ ਪੰਜਾਬ ਅੰਦਰ ਵੀ ਕਰੋਨਾ ਵਾਇਰਸ ਨੇ ਤੇਜੀ ਫੜੀ ਹੋਈ ਹੈ ਅਤੇ ਲੰਘੇ 24 ਘੰਟਿਆਂ ਦੌਰਾਨ 406 ਨਵੇਂ ਕਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ ਅਤੇ 7 ਮਰੀਜ਼ਾਂ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ।