-11.5 C
Toronto
Friday, January 23, 2026
spot_img
Homeਪੰਜਾਬਸਰਹੱਦ ’ਤੇ ਡਟੇ ਜਵਾਨਾਂ ਦੇ ਗੁੱਟਾਂ ’ਤੇ ਬੰਨ੍ਹੀਆਂ ਰੱਖੜੀਆਂ

ਸਰਹੱਦ ’ਤੇ ਡਟੇ ਜਵਾਨਾਂ ਦੇ ਗੁੱਟਾਂ ’ਤੇ ਬੰਨ੍ਹੀਆਂ ਰੱਖੜੀਆਂ

ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਵੀ ਜਵਾਨਾਂ ਦੇ ਰੱਖੜੀਆਂ ਬੰਨ੍ਹਣ ਪਹੁੰਚੇ
ਅਟਾਰੀ/ਬਿਊਰੋ ਨਿਊਜ਼
ਭਾਰਤ-ਪਾਕਿਸਤਾਨ ਵਿਚਾਲੇ ਬਣੀ ਅਟਾਰੀ ਸਰਹੱਦ ’ਤੇ ਅੱਜ ਵੀਰਵਾਰ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਸਮਾਗਮ ਵੀ ਹੋਇਆ, ਜਿਸ ਵਿਚ ਦੇਸ਼ ਦੀ ਸੁਰੱਖਿਆ ਲਈ ਡਟੇ ਜਵਾਨਾਂ ਨੂੰ ਮਹਿਲਾਵਾਂ ਨੇ ਰੱਖੜੀਆਂ ਬੰਨ੍ਹੀਆਂ। ਇਸ ਮੌਕੇ ਸਿਰਫ ਪੁਰਸ਼ ਹੀ ਨਹੀਂ, ਸਗੋਂ ਮਹਿਲਾ ਜਵਾਨਾਂ ਨੂੰੂ ਵੀ ਰੱਖੜੀਆਂ ਬੰਨ੍ਹੀਆਂ ਗਈਆਂ। ਸਕੂਲੀ ਬੱਚੀਆਂ ਨੇ ਗਿੱਧਾ ਪਾ ਕੇ ਬੀਐਸਐਫ ਦੇ ਜਵਾਨਾਂ ਦਾ ਧੰਨਵਾਦ ਕੀਤਾ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਦੇ ਗੁੱਟਾਂ ’ਤੇ ਰੱਖੜੀਆਂ ਸਜਾ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੇ ਹੋਏ ਮੁਬਾਰਕਾਂ ਦਿੱਤੀਆਂ, ਮੂੰਹ ਮਿੱਠਾ ਕਰਵਾਇਆ ਅਤੇ ਮੱਥੇ ’ਤੇ ਤਿਲਕ ਲਗਾਏ। ਬੀ.ਐੱਸ.ਐੱਫ. ਦੇ ਜਵਾਨ ਵੀਰਾਂ ਨੇ ਵੀ ਪ੍ਰੋਫੈਸਰ ਲਕਸ਼ਮੀ ਕਾਂਤਾ ਚਾਵਲਾ ਨੂੰ ਭੈਣ-ਭਰਾ ਦੇ ਪਵਿੱਤਰ ਤਿਉਹਾਰ ਰੱਖੜੀ ਦੇ ਸ਼ੁੱਭ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਨਮਾਨਿਤ ਕੀਤਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੀਐਮਓ ਕਰਮਚਾਰੀਆਂ ਦੀ ਧੀਆਂ ਕੋਲੋਂ ਰੱਖੜੀ ਬੰਨਵਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਰੱਖੜੀ ਦੇ ਪਵਿੱਤਰ ਤਿਉਹਾਰ ਦੀਆਂ ਦੇਸ਼ ਅਤੇ ਵਿਦੇਸ਼ਾਂ ਵਿਚ ਵਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ ਦਿੱਤੀਆਂ।

RELATED ARTICLES
POPULAR POSTS