13 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੰਗ ਪੱਤਰ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ 13 ਤੋਂ 15 ਅਗਸਤ ਤੱਕ ‘ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ’ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਉਧਰ ਦੂਜੇ ਪਾਸੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਦਾ ਵਿਰੋਧ ਕਰਨ ਦਾ ਐਲਾਨ ਕਰ ਦਿੱਤਾ ਹੈ। ਐਸਜੀਪੀਸੀ ਵਲੋਂ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਹੋਵੇਗਾ। ਐਸਜੀਪੀਸੀ ਦੀ ਹੋਈ ਬੈਠਕ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਬੰਦੀ ਸਿੇੱਖਾਂ ਦੀ ਰਿਹਾਈ ਨੂੰ ਲੈ ਕੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਅਤੇ ਐਸਜੀਪੀਸੀ ਮੈਂਬਰ ਤੇ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਇਸ ਪ੍ਰਦਰਸ਼ਨ ਵਿਚ ਹਿੱਸਾ ਲੈਣਗੇ। ਧਾਮੀ ਹੋਰਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ 80 ਫੀਸਦੀ ਤੋਂ ਜ਼ਿਆਦਾ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਦੁੱਖ ਦੀ ਗੱਲ ਇਹ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ।