Breaking News
Home / ਭਾਰਤ / ਜਗਦੀਪ ਧਨਖੜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਬਣੇ

ਜਗਦੀਪ ਧਨਖੜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਬਣੇ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਅਹੁਦੇ ਦੀ ਸਹੁੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਰਹੇ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਗਦੀਪ ਧਨਖੜ ਅੱਜ ਭਾਰਤ ਦੇ 14ਵੇਂ ਉਪ ਰਾਸ਼ਟਰਪਤੀ ਬਣ ਗਏ ਹਨ। ਉਨ੍ਹਾਂ ਨੂੰ ਰਾਸ਼ਟਰਪਤੀ ਦਰੌਪਦੀ ਮੁਰਮੂ ਨੇ 14ਵੇਂ ਉਪ ਰਾਸ਼ਟਰਪਤੀ ਦੇ ਰੂਪ ’ਚ ਰਾਸ਼ਟਰਪਤੀ ਭਵਨ ’ਚ ਇਕ ਪ੍ਰੋਗਰਾਮ ਦੌਰਾਨ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪ੍ਰਧਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ। ਧਿਆਨ ਰਹੇ ਕਿ ਲੰਘੀ 6 ਅਗਸਤ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਪਈਆਂ ਵੋਟਾਂ ਦੌਰਾਨ ਜਗਦੀਪ ਧਨਖੜ ਨੇ ਆਪਣੀ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ। 71 ਸਾਲਾ ਧਨਖੜ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਦੇ ਰੂਪ ਵਿਚ ਐਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ। ਉਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ ਦਾ ਕਾਰਜ 10 ਅਗਸਤ 2027 ਤੱਕ ਹੋਵੇਗਾ। ਇਸ ਤੋਂ ਪਹਿਲਾਂ ਧਨਖੜ ਨੇ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਅਤੇ ਰਾਜਸਥਾਨ ਦੇ ਜਾਟ ਭਾਈਚਾਰੇ ਅਤੇ ਹੋਰ ਪਿਛੜੇ ਵਰਗਾਂ ਨੂੰ ਓਬੀਸੀ ਦਾ ਦਰਜਾ ਦਿਵਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਹ ਕੇਂਦਰ ’ਚ ਕੁਝ ਦਿਨਾਂ ਲਈ ਸੰਸਦੀ ਕਾਰਜ ਮਾਮਲਿਆਂ ਦੇ ਸੀਨੀਅਰ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਇਹ ਤਜ਼ਰਬਾ ਹੁਣ ਰਾਜ ਸਭਾ ਦੇ ਚੇਅਰਮੈਨ ਦੇ ਰੂਪ ਵਿਚ ਸਦਨ ਨੂੰ ਚਲਾਉਣ ਲਈ ਮਦਦਗਾਰ ਸਾਬਤ ਹੋਵੇਗਾ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …