ਵੈਨਕੂਵਰ/ਬਿਊਰੋ ਨਿਊਜ਼ : ਲੰਘੇ ਦਿਨੀਂ ਰਾਤ ਨੂੰ ਡਾਊਨਟਾਊਨ ਟੋਰਾਂਟੋ ਵਿੱਚ ਵਾਪਰੀ ਇੱਕ ਹਿੰਸਕ ਘਟਨਾ ਵਿੱਚ ਮਸ਼ਕੂਕ ਸਮੇਤ ਗੰਭੀਰ ਜ਼ਖਮੀ 5 ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਵੈਨਕੂਵਰ ਪੁਲਿਸ ਡਿਪਾਰਟਮੈਂਟ ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ ਇਹ ਘਟਨਾ ਰਾਤੀਂ 10:00 ਵਜੇ ਤੋਂ ਬਾਅਦ ਵਾਪਰੀ। ਇਸ ਬਿਆਨ ਵਿੱਚ ਦੱਸਿਆ ਗਿਆ ਕਿ ਗ੍ਰੈਨਵਿੱਲ ਤੇ ਸਮਿੱਥ ਸਟਰੀਟਸ ਇੰਟਰਸੈਕਸ਼ਨ ਨੇੜੇ ਇੱਕ ਰੂਮਿੰਗ ਹਾਊਸ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਸੂਈਟ ਨੂੰ ਅੱਗ ਲਾਉਣ ਤੋਂ ਬਾਅਦ ਵੈਨਕੂਵਰ ਫਾਇਰ ਰੈਸਕਿਊ ਸਰਵਿਸਿਜ਼ ਨੂੰ ਮੌਕੇ ਉੱਤੇ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਬਿਲਡਿੰਗ ਦੇ ਅੰਦਰ ਹੀ ਚਾਰ ਵਿਅਕਤੀਆਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਤੇਜ ਧਾਰ ਹਥਿਆਰ ਨਾਲ ਜਖਮੀ ਕਰ ਦਿੱਤਾ ਗਿਆ। ਜਦੋਂ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਉਸ ਸਮੇ ਵੀ ਮਸ਼ਕੂਕ ਕੋਲ ਹਥਿਆਰ ਸੀ। ਪੁਲਿਸ ਨੇ ਦੱਸਿਆ ਕਿ ਹਥਿਆਰ ਛੁਰੇ ਵਰਗਾ ਸੀ ਤੇ ਰਾਤੀਂ 1:30 ਵਜੇ ਪੁਲਿਸ ਨੇ ਟਵਿੱਟਰ ਉੱਤੇ ਦੱਸਿਆ ਕਿ ਉਨ੍ਹਾਂ ਵੱਲੋਂ ਮਸ਼ਕੂਕ ਨੂੰ ਗੋਲੀ ਮਾਰੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਮਸਕੂਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਚਾਰ ਗੰਭੀਰ ਜਖਮੀ ਵਿਅਕਤੀਆਂ ਨੂੰ ਵੀ ਹਸਪਤਾਲ ਲਿਜਾਇਆ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਛੁਰੇ ਨਾਲ ਚਾਰ ਵਿਅਕਤੀਆਂ ਨੂੰ ਜ਼ਖਮੀ ਕਰਨ ਵਾਲੇ ਨੂੰ ਪੁਲਿਸ ਨੇ ਮਾਰੀ ਗੋਲੀ
RELATED ARTICLES

