ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਪੁਲਿਸ ਨੇ ਅੱਜ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ ਅਨੁਸਾਰ 9 ਫਰਵਰੀ ਨੂੰ ਯੂਨੀਵਰਸਿਟੀ ਵਿਚ ਆਯੋਜਿਤ ਪ੍ਰੋਗਰਾਮ ਵਿਚ ਕੁਝ ਵਿਦੇਸ਼ੀ ਤੱਤਾਂ ਦੀ ਮੌਜੂਦਗੀ ਵੀ ਸੀ। ਉਨ੍ਹਾਂ ਆਪਣੀ ਪਹਿਚਾਣ ਲੁਕਾਉਣ ਲਈ ਚਿਹਰੇ ਢੱਕੇ ਹੋਏ ਸਨ। ਇਸ ਪ੍ਰੋਗਰਾਮ ਵਿਚ ਦੇਸ਼ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਮੌਕੇ ‘ਤੇ ਮੌਜੂਦ ਅੱਖੀਂ ਦੇਖਣ ਵਾਲਿਆਂ ਦੇ ਬਿਆਨ ਵੀ ਲਏ ਗਏ ਹਨ।
ਇਸੇ ਦੌਰਾਨ ਦੇਸ਼ ਧ੍ਰੋਹ ਦੇ ਦੋਸ਼ਾਂ ਵਿਚ ਘਿਰੇ ਜੇ.ਐਨ.ਯੂ. ਦੇ ਵਿਦਿਆਰਥੀ ਉਮਰ ਖਾਲਿਦ ਤੇ ਅਨਿਰਬਾਨ ਨੇ ਦਿੱਲੀ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਪੁਲਿਸ ਸੂਤਰਾਂ ਮੁਤਾਬਕ ਪੁਲਿਸ ਦੀ ਪੁੱਛਗਿੱਛ ਵਿਚ ਉਮਰ ਖਾਲਿਦ ਨੇ ਅਫਜਲ ਗੁਰੂ ਦੇ ਪੱਖ ਵਿਚ ਨਾਅਰੇ ਲਗਾਉਣ ਦੀ ਗੱਲ ਕਬੂਲ ਕੀਤੀ ਹੈ। ਦੋਵਾਂ ਨੇ ਲੁਕਣ ਦੇ ਠਿਕਾਣਿਆਂ ਬਾਰੇ ਵੀ ਪੁਲਿਸ ਨੂੰ ਦੱਸਿਆ ਹੈ।
Check Also
ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਖਿਲਾਫ ਸੂਚਨਾ ਦੇਣ ਲਈ ਵਟਸਐਪ ਨੰਬਰ ਕੀਤਾ ਜਾਰੀ
ਭਗਵੰਤ ਮਾਨ ਨੇ ਪੰਜਾਬੀਆਂ ਨੂੰ ਨਸ਼ਿਆਂ ਖਿਲਾਫ਼ ਡਟਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …